ਰਤੀਆ: ਪੰਜਾਬ ਦੀ ਜੇਲ੍ਹ ਵਿੱਚ ਚਾਵਲ ਚੋਰੀ ਦੇ ਮਾਮਲੇ ’ਚ ਪ੍ਰੋਡਕਸ਼ਨ ਵਰੰਟਾਂ ’ਤੇ ਲਿਆਂਦੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹੋਰ 250 ਗੱਟੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੇ ਜਾਂਚ ਅਧਿਕਾਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਤਫਤੀਸ਼ ਦੌਰਾਨ 17 ਨਵੰਬਰ ਨੂੰ ਸ਼ੈਲਰ ਮਾਲਕ ਸੁਰੇਸ਼ ਕੁਮਾਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਸ਼ਾਮਲ ਸੋਮੀ ਪਿੰਡ ਮਾਖੇਵਾਲਾ ਪੰਜਾਬ ਅਤੇ ਰਾਮਫਲ ਪਿੰਡ ਪਾਲੀ ਹਰਿਆਣਾ ਨੂੰ ਪੰਜਾਬ ਦੀ ਜੇਲ੍ਹ ’ਚ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਗਿਆ। ਉਨ੍ਹਾਂ ਪਾਸੋਂ ਸਰਦੂਲਗੜ੍ਹ ਸੜਕ ’ਤੇ ਸਥਿਤ ਸ਼ੈਲਰ ’ਚ ਚੋਰੀ ਕੀਤੇ ਚਾਵਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਚੋਰ ਗਰੋਹ ਦੇ ਹੋਰਨਾਂ ਮੈਂਬਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। -ਪੱਤਰ ਪ੍ਰੇਰਕ