ਪਹਾੜੀ ਤੇ ਮੈਦਾਨੀ ਇਲਾਕਿਆਂ ਵਿਚ ਪੈ ਰਹੇ ਮੀਂਹ ਕਰਕੇ ਇਥੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 20 ਫੁੱਟ ਤੱਕ ਪਹੁੰਚ ਗਿਆ ਹੈ, ਜੋ ਖਤਰੇ ਦੇ ਨਿਸ਼ਾਨ ਤੋਂ ਥੋੜੀ ਦੂਰ ਹੈ। ਘੱਗਰ ਦਰਿਆ ਵਿੱਚ ਵਧਦੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਕਿਸਾਨਾਂ ਦੀ ਚਿੰਤਾ ਵੀ ਨਾਲ ਹੀ ਵੱਧਦੀ ਜਾ ਰਹੀ ਹੈ। ਹੜ੍ਹ ਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਕੈਥਲ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ।