Road Accident: ਕਾਰ ਦਰਖ਼ਤ ਨਾਲ ਟਕਰਾਉਣ ਕਾਰਨ 4 ਪੌਲੀਟੈਕਨਿਕ ਵਿਦਿਆਰਥੀ ਹਲਾਕ
4 students of Hisar polytechnic die in road accident
Advertisement
ਵਿਆਹ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਸਨ ਚਾਰੇ ਦੋਸਤ; ਤੇਜ਼ ਰਫ਼ਤਾਰ ਕਾਰ ਦੇ ਸੜਕ ਕੰਢੇ ਖੜ੍ਹੇ ਦਰਖ਼ਤ ਨਾਲ ਟਕਰਾਉਣ ਕਾਰਨ ਵਾਪਰਿਆ ਭਿਆਨਕ ਹਾਦਸਾ
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਹਿਸਾਰ, 6 ਮਾਰਚ
Road Accident: ਹਿਸਾਰ-ਮੰਗਲੀ ਸੜਕ ਉਤੇ ਬੁਧਵਾਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਪੌਲੀਟੈਕਨਿਕ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ਸਮੇਂ ਇਹ ਵਿਦਿਆਰਥੀ ਇਕ ਕਾਰ ’ਚ ਸਵਾਰ ਹੋ ਕੇ ਇਕ ਵਿਆਹ ਪਾਰਟੀ ਵਿਚ ਹਿੱਸਾ ਲੈਣ ਜਾ ਰਹੇ ਸਨ।
ਇਸ ਦੌਰਾਨ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕੰਢੇ ਖੜ੍ਹੇ ਇਕ ਦਰਖ਼ਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਮਾਰੇ ਗਏ ਨੌਜਵਾਨਾਂ ਦੀ ਪਛਾਣ ਅੰਕੁਸ਼, ਹਿਤੇਸ਼, ਸਾਹਿਲ ਤੇ ਨਿਖਿਲ ਵਜੋਂ ਹੋਈ ਹੈ। ਹਾਦਸੇ ਪਿੱਛੋਂ ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਿਸਾਰ ਦੇ ਸਿਵਲ ਹਸਪਤਾਲ ਪਹੁੰਚਾਇਆ।
Advertisement
×