ਪੱਤਰ ਪ੍ਰੇਰਕ
ਰਤੀਆ, 24 ਸਤੰਬਰ
ਵਿਧਾਇਕ ਲਛਮਣ ਨਾਪਾ ਨੇ ਦੱਸਿਆ ਕਿ ਬੁਢਲਾਡਾ ਰੋਡ ਰਤੀਆ ਤੋਂ ਭੱਟੂ ਰੋਡ ਤੱਕ ਸੜਕਾਂ ਬਣਾਈਆਂ ਜਾਣਗੀਆਂ। ਵਿਧਾਇਕ ਨੇ ਦੱਸਿਆ ਕਿ 152.49 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਤੀਆ ਸ਼ਹਿਰ ਵਿਚ 4 ਮਾਰਗੀ ਸੜਕ ਵੀ ਬਣਾਈ ਜਾਵੇਗੀ ਅਤੇ ਇਨ੍ਹਾਂ ਸਾਰੀਆਂ ਸੜਕਾਂ ਦੀ ਉਸਾਰੀ ਦਾ ਕੰਮ ਨਵੰਬਰ ਮਹੀਨੇ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਲਛਮਣ ਨਾਪਾ ਨੇ ਬੁਢਲਾਡਾ ਰੋਡ ਰਤੀਆ ਤੋਂ ਭੱਟੂ ਰੋਡ ਤੱਕ ਇਸ ਸੜਕ ਦਾ ਨਿਰਮਾਣ ਕਰਵਾਉਣ ਲਈ ਮੁੱਖ ਮੰਤਰੀ ਮਨੋਹਰ ਲਾਲ ਦਾ ਧੰਨਵਾਦ ਕੀਤਾ। ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਲਈ ਉੱਚ ਗੁਣਵੱਤਾ ਵਾਲੀਆਂ ਸੜਕਾਂ ਦਾ ਜਾਲ ਵਿਛਾ ਰਹੀ ਹੈ।