DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ROADWAYS Employess ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਰੋਡਵੇਜ਼ ਮੁਲਾਜ਼ਮ।
Advertisement

ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝੇ ਸਾਂਝਾ ਮੋਰਚੇ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਅੱਜ ਸਵੇਰੇ ਯਮੁਨਾਨਗਰ ਡਿਪੂ ਵਿੱਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਸਾਂਝੇ ਮੋਰਚੇ ਦੇ ਵੱਖ-ਵੱਖ ਪ੍ਰਧਾਨਾਂ ਨੇ ਕੀਤੀ, ਜਿਨ੍ਹਾਂ ਵਿੱਚ ਰਾਜਿੰਦਰ ਕੰਬੋਜ, ਜਗਜੀਤ ਸਿੰਘ, ਰਮੇਸ਼ ਮਲਿਕ ਅਤੇ ਰਘੁਬੀਰ ਪੰਜਾਬੀ ਸ਼ਾਮਲ ਸਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਸਰਕਾਰ ਵੱਲੋਂ ਸਾਂਝੇ ਮੋਰਚੇ ਨੂੰ ਗੱਲਬਾਤ ਲਈ ਸੱਦਾ ਦੇਣ ਵਿੱਚ ਅਸਫਲ ਰਹਿਣ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਦੇ ਨਿਵਾਸ ਸਥਾਨ ਦੀ ਘੇਰਾਬੰਦੀ ਦੌਰਾਨ ਦਿੱਤੇ ਗਏ ਭਰੋਸੇ ਦੇ ਬਾਵਜੂਦ ਕਿ 15 ਦਿਨਾਂ ਦੇ ਅੰਦਰ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਪਹਿਲਾਂ ਹੀ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇਗਾ । ਕਰਮਚਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗੱਲਬਾਤ ਦਾ ਵਾਅਦਾ ਕੀਤੇ ਜਾਣ ਦੇ ਬਾਵਜੂਦ, ਅੱਜ ਤੱਕ ਅਜਿਹੀ ਮੀਟਿੰਗ ਬਾਰੇ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਇਸ ਨਾਲ ਸੂਬੇ ਭਰ ਦੇ ਰੋਡਵੇਜ਼ ਕਰਮਚਾਰੀਆਂ ਵਿੱਚ ਕਾਫ਼ੀ ਰੋਸ ਹੈ ਅਤੇ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਕਰ ਰਹੇ ਹਨ। ਪ੍ਰਦਰਸ਼ਨ ਦੌਰਾਨ ਹਰਿਆਣਾ ਰੋਡਵੇਜ਼ ਦੇ ਜੀ ਐੱਮ ਦੀ ਗੈਰ-ਹਾਜ਼ਰੀ ਵਿੱਚ ਸਾਂਝੇ ਮੋਰਚੇ ਵੱਲੋਂ ਟਰੈਫਿਕ ਮੈਨੇਜਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਤਾਂ 5 ਅਤੇ 6 ਸਤੰਬਰ ਨੂੰ ਹਰਿਆਣਾ ਭਰ ਵਿੱਚ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਸੁਖਬੀਰ ਕੰਬੋਜ, ਪ੍ਰਦੀਪ ਸ਼ਰਮਾ, ਕਮਲ ਜੋਗੀ, ਰਾਜੇਸ਼ ਕੰਬੋਜ, ਸੁਨੀਲ ਕੁਮਾਰ, ਅਰਵਿੰਦ ਕੁਮਾਰ, ਅਨਿਲ ਕੁਮਾਰ, ਅਮਨ ਕੁਮਾਰ, ਕਾਲਾ ਰਾਮ, ਕੁਲਦੀਪ ਸਿੰਘ ਅਤੇ ਰਾਜਕੁਮਾਰ ਕੰਬੋਜ ਸ਼ਾਮਲ ਸਨ।

Advertisement
Advertisement
×