ਰੌਬਰਟ ਵਾਡਰਾ ਨੇ ਗੁਰਦੁਆਰਾ ਨਾਢਾ ਸਾਹਿਬ ਮੱਥਾ ਟੇਕਿਆ
ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਪ੍ਰਿਅੰਕਾ ਗਾਂਧੀ ਦੇ ਪਤੀ ਰੌਬਰਟ ਵਾਡਰਾ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਵਿੱਚ ਸੇਵਾ ਵੀ ਕੀਤੀ ਅਤੇ ਖ਼ੁਦ ਵੀ ਲੰਗਰ ਛਕਿਆ। ਉਹ ਇੱਥੇ ਚੰਡੀਗੜ੍ਹ ਤੋਂ...
Advertisement
ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਪ੍ਰਿਅੰਕਾ ਗਾਂਧੀ ਦੇ ਪਤੀ ਰੌਬਰਟ ਵਾਡਰਾ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਵਿੱਚ ਸੇਵਾ ਵੀ ਕੀਤੀ ਅਤੇ ਖ਼ੁਦ ਵੀ ਲੰਗਰ ਛਕਿਆ। ਉਹ ਇੱਥੇ ਚੰਡੀਗੜ੍ਹ ਤੋਂ ਪੰਚਕੂਲਾ ਆਏ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਮੀਡੀਆ ਵਾਲੇ ਵੀ ਪਹੁੰਚੇ ਹੋਏ ਸਨ।
ਜ਼ਿਕਰਯੋਗ ਹੈ ਕਿ ਰੌਬਰਟ ਵਾਡਰਾ ਗੁਰਦੁਆਰਾ ਨਾਢਾ ਸਾਹਿਬ ਵਿੱਚ ਪਹਿਲਾਂ ਵੀ ਨਤਮਸਤਕ ਹੋ ਚੁੱਕੇ ਹਨ ਅਤੇ ਅੱਜ ਉਨ੍ਹਾਂ ਦੀ ਦੂਜੀ ਫੇਰੀ ਸੀ। ਇਸ ਮੌਕੇ ਕਾਂਗਰਸ ਦੇ ਸਥਾਨਕ ਆਗੂ ਵੀ ਪਹੁੰਚੇ ਹੋਏ ਸਨ।
Advertisement
Advertisement
×