ਰੋਟਰੀ ਕਲੱਬ ਨੇ ਸਥਾਨਕ ਖਾਨੇਵਾਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ। ਰੋਟਰੀ ਪ੍ਰਧਾਨ ਡਾ. ਆਰ ਐੱਸ ਘੁੰਮਣ ਨੇ ਕਿਹਾ ਕਿ ਸਿੱਖਿਆ ਬੱਚਿਆਂ ਦੇ ਰੋਸ਼ਨ ਭਵਿੱਖ ਦੀ ਉਸਾਰੀ ਦੀ ਕੁੰਜੀ ਹੈ ਤੇ ਰੋਟਰੀ ਕਲੱਬ ਇਸ ਨੇਕ ਕਾਰਜ ਲਈ ਹਮੇਸ਼ਾ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਤਿਆਰ ਰਹਿੰਦਾ ਹੈ। ਡਾ. ਘੁੰਮਣ ਨੇ ਕਿਹਾ ਕਿ ਸਮਾਜ ਦੇ ਹਰ ਯੋਗ ਵਿਅਕਤੀ ਨੂੰ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਬੱਚਾ ਸਾਧਨਾਂ ਦੀ ਘਾਟ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਪ੍ਰਾਜੈਕਟ ਚੇਅਰਮੈਨ ਰੋਟੈਰੀਅਨ ਪ੍ਰਿਤਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਤੇ ਉਨ੍ਹਾਂ ਨੂੰ ਲੋੜੀਂਦੀ ਵਿੱਦਿਅਕ ਸਮੱਗਰੀ ਮੁਹੱਈਆ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਕਾਪੀਆਂ ਵੰਡਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਹੈ। ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਦਾ ਇਹ ਕਾਰਜ ਬਹੁਤ ਹੀ ਪ੍ਰੇਰਨਾਦਾਇਕ ਤੇ ਸ਼ਲਾਘਾਯੋਗ ਹੈ।
ਇਸ ਮੌਕੇ ਰੋਟਰੀ ਦੇ ਸਹਾਇਕ ਗਵਰਨਰ ਐੱਸ ਐੱਸ ਆਹੂਜਾ, ਰੋਟਰੀ ਸਕੱਤਰ ਵਿਕਰਮ ਗੁਪਤਾ, ਪਰਵੀਨ ਠੁਕਰਾਲ, ਸਕੂਲ ਦੇ ਮੈਨੇਜਰ ਜਤਿੰਦਰ ਸਿੰਘ ਭਿੰਡਰ, ਸਕੂਲ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
ਉਨਾਂ ਕਿਹਾ ਕਿ ਅਜਿਹੇ ਸਮਾਜਿਕ ਕਾਰਜ ਵਿਦਿਆਰਥੀਆਂ ਵਿਚ ਉਤਸ਼ਾਹ ਪੈਦਾ ਕਰਦੇ ਹਨ। ਉਨਾਂ ਰੋਟਰੀ ਕਲੱਬ ਦੀ ਸੇਵਾ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਲੱਬ ਸਮਾਜ ਦੇ ਭਲੇ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਸਿੱਖਿਆ ਦੇ ਖੇਤਰ ਵਿਚ ਇਸ ਤਰ੍ਹਾਂ ਦਾ ਸਮਰਥਨ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ।

