RS polls cross-voting: ਹਰਿਆਣਾ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜ ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼
ਹਰਿਆਣਾ ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ (DAC) ਨੇ ਪਿਛਲੇ ਮਹੀਨੇ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਕਥਿਤ ਤੌਰ 'ਤੇ ਕਰਾਸ ਵੋਟਿੰਗ ਕਰਨ ਵਾਲੇ ਪੰਜ ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕਮੇਟੀ ਦੇ ਚੇਅਰਮੈਨ ਧਰਮਪਾਲ ਮਲਿਕ ਨੇ ਦੱਸਿਆ ਕਿ ਪਾਰਟੀ...
ਹਰਿਆਣਾ ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ (DAC) ਨੇ ਪਿਛਲੇ ਮਹੀਨੇ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਕਥਿਤ ਤੌਰ 'ਤੇ ਕਰਾਸ ਵੋਟਿੰਗ ਕਰਨ ਵਾਲੇ ਪੰਜ ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕਮੇਟੀ ਦੇ ਚੇਅਰਮੈਨ ਧਰਮਪਾਲ ਮਲਿਕ ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਕਾਂਗਰਸ ਦੇ ਅਧਿਕਾਰਤ ਉਮੀਦਵਾਰ ਦੇ ਹੱਕ ਵਿੱਚ ਵੋਟ ਨਾ ਪਾਉਣ ਦੇ ਦੋਸ਼ ਹੇਠ ਇਨ੍ਹਾਂ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਜਵਾਬਾਂ ਦੀ ਘੋਖ ਕਰਨ ਤੋਂ ਬਾਅਦ, ਕਮੇਟੀ ਨੇ ਆਪਣੀ ਰਿਪੋਰਟ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਸੀਨੀਅਰ ਆਗੂ ਕੇ.ਸੀ. ਵੇਣੂਗੋਪਾਲ ਨੂੰ ਭੇਜ ਦਿੱਤੀ ਹੈ।
ਪਾਰਟੀ ਨੇ ਨਰਾਇਣਗੜ੍ਹ ਤੋਂ ਵਿਧਾਇਕ ਸ਼ੈਲੀ ਚੌਧਰੀ, ਸਢੌਰਾ ਤੋਂ ਰੇਣੂ ਬਾਲਾ, ਪੁਨਹਾਨਾ ਤੋਂ ਮੁਹੰਮਦ ਇਲਿਆਸ, ਹਥੀਨ ਤੋਂ ਮੁਹੰਮਦ ਇਸਰਾਈਲ ਅਤੇ ਰਤੀਆ ਤੋਂ ਜਰਨੈਲ ਸਿੰਘ 'ਤੇ ਭਾਜਪਾ ਸਮਰਥਿਤ ਆਜ਼ਾਦ ਉਮੀਦਵਾਰ ਸਤੀਸ਼ ਨੰਦਲ ਦੇ ਹੱਕ ਵਿੱਚ ਭੁਗਤਣ ਦਾ ਸ਼ੱਕ ਜਤਾਇਆ ਸੀ। ਹਾਲਾਂਕਿ, ਸ਼ੈਲੀ ਚੌਧਰੀ, ਰੇਣੂ ਬਾਲਾ ਅਤੇ ਜਰਨੈਲ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਉਮੀਦਵਾਰ ਨੂੰ ਹੀ ਵੋਟ ਪਾਈ ਹੈ।
ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਜਨਤਾ ਨਾਲ ਧੋਖਾ ਕੀਤਾ ਹੈ। ਜ਼ਿਕਰਯੋਗ ਹੈ ਕਿ 16 ਮਾਰਚ ਨੂੰ ਹੋਈਆਂ ਇਨ੍ਹਾਂ ਚੋਣਾਂ ਵਿੱਚ ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਸਿੰਘ ਬੌਧ ਜੇਤੂ ਰਹੇ ਸਨ, ਪਰ ਕਰਾਸ ਵੋਟਿੰਗ ਕਾਰਨ ਪਾਰਟੀ ਅੰਦਰਲੀ ਫੁੱਟ ਸਾਹਮਣੇ ਆ ਗਈ ਹੈ।

