DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rural Sanitation Workers Strike: ਕਾਂਗਰਸ ਵੱਲੋਂ ਸਫ਼ਾਈ ਕਾਮਿਆਂ ਦੀ ਹੜਤਾਲ ਦਾ ਸਮਰਥਨ

ਕਾਂਗਰਸ ਪਾਰਟੀ ਦੇ ਗ੍ਰਾਮੀਣ ਜ਼ਿਲ੍ਹਾ ਪ੍ਰਧਾਨ ਦੁਸ਼ਯੰਤ ਚੌਹਾਨ ਆਪਣੇ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਹਰਿਆਣਾ ਦੀ ਸ਼ਾਖਾ ਨਰਾਇਣਗੜ੍ਹ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਬਲਾਕ ਸਮਿਤੀ ਚੇਅਰਮੈਨ ਨੀਰਜ ਕੁਮਾਰ ਵੀ ਵਿਸ਼ੇਸ਼...

  • fb
  • twitter
  • whatsapp
  • whatsapp
featured-img featured-img
ਕਾਂਗਰਸੀ ਆਗੂ ਦੁਸ਼ਯੰਤ ਚੌਹਾਨ ਸਫ਼ਾਈ ਕਾਮਿਆਂ ਦਾ ਸਮਰਥਨ ਕਰਦੇ ਹੋਏ।
Advertisement

ਕਾਂਗਰਸ ਪਾਰਟੀ ਦੇ ਗ੍ਰਾਮੀਣ ਜ਼ਿਲ੍ਹਾ ਪ੍ਰਧਾਨ ਦੁਸ਼ਯੰਤ ਚੌਹਾਨ ਆਪਣੇ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਹਰਿਆਣਾ ਦੀ ਸ਼ਾਖਾ ਨਰਾਇਣਗੜ੍ਹ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਬਲਾਕ ਸਮਿਤੀ ਚੇਅਰਮੈਨ ਨੀਰਜ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁਲਾਜ਼ਮਾਂ ਨੇ ਕਾਂਗਰਸੀ ਆਗੂਆਂ ਦਾ ਸਵਾਗਤ ਕੀਤਾ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਮੁਲਾਜ਼ਮਾਂ ਨੇ ਸਰਕਾਰ ਅਤੇ ਪੰਚਾਇਤ ਵਿਭਾਗ ’ਤੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੁਸ਼ਯੰਤ ਚੌਹਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਪੰਚਾਇਤ ਵਿਭਾਗ ਪੇਂਡੂ ਸਫ਼ਾਈ ਕਰਮਚਾਰੀਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਸਫ਼ਾਈ ਕਰਮਚਾਰੀ ਸਾਲਾਂ ਤੋਂ ਬਹੁਤ ਮੁਸ਼ਕਲ ਹਾਲਤਾਂ ਵਿੱਚ ਕੰਮ ਕਰ ਰਹੇ ਹਨ, ਫਿਰ ਵੀ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਸਤਿਕਾਰ ਨਹੀਂ ਮਿਲ ਰਿਹਾ। ਮੁਲਾਜ਼ਮਾਂ ਨੇ ਸਰਕਾਰ ਅਤੇ ਵਿਭਾਗ ਨੂੰ ਵਾਰ-ਵਾਰ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੱਸੀਆਂ ਸਨ, ਪਰ ਹਰ ਵਾਰ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਮਿਲਿਆ ਹੈ। 11 ਜੂਨ 2025 ਨੂੰ ਸਰਕਾਰ ਨੇ ਪੇਂਡੂ ਸਫ਼ਾਈ ਕਰਮਚਾਰੀਆਂ ਲਈ 2,100 ਰੁਪਏ ਦੀ ਤਨਖ਼ਾਹ ਵਾਧੇ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਮਜ਼ਦੂਰਾਂ ਨੂੰ ਇਸ ਦਾ ਲਾਭ ਨਹੀਂ ਮਿਲਿਆ ਹੈ। ਭਾਜਪਾ ਦੇ ਸੰਮੇਲਨ ਵਿੱਚ ਮੁੱਖ ਮੰਤਰੀ ਨੇ ਪੇਂਡੂ ਸਫ਼ਾਈ ਕਰਮਚਾਰੀਆਂ ਲਈ 26,000 ਰੁਪਏ ਦੀ ਤਨਖ਼ਾਹ ਵਾਧੇ ਦਾ ਐਲਾਨ ਕੀਤਾ ਸੀ, ਪਰ ਅੱਜ ਤੱਕ ਉਹ ਵਾਅਦਾ ਪੂਰਾ ਨਹੀਂ ਹੋਇਆ ਹੈ।

ਸ੍ਰੀ ਚੌਹਾਨ ਨੇ ਕਿਹਾ ਕਿ ਪੇਂਡੂ ਸਫ਼ਾਈ ਕਰਮਚਾਰੀ ਪਿੰਡ ਦੀ ਸਫ਼ਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀ ਮਿਹਨਤ ਅਤੇ ਅਧਿਕਾਰਾਂ ਨੂੰ ਅਣਗੌਲਿਆ ਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਮੰਗ ਕੀਤੀ ਕਿ ਸੂਬੇ ਦੇ 11,000 ਪੇਂਡੂ ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਪੇਂਡੂ ਖੇਤਰਾਂ ਵਿੱਚ ਲਗਪਗ 4,000 ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ।

Advertisement

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਜਲਦੀ ਹੀ ਸਕਾਰਾਤਮਕ ਫ਼ੈਸਲਾ ਨਹੀਂ ਲਿਆ ਜਾਂਦਾ ਹੈ ਤਾਂ ਕਾਂਗਰਸ ਪਾਰਟੀ ਮੁਲਾਜ਼ਮਾਂ ਦੇ ਅੰਦੋਲਨ ਦਾ ਹੋਰ ਵੀ ਮਜ਼ਬੂਤੀ ਨਾਲ ਸਮਰਥਨ ਕਰੇਗੀ।

Advertisement

ਇਸ ਮੌਕੇ ਸੰਗਠਨ ਦੇ ਜਨਰਲ ਸਕੱਤਰ ਦੀਪਕ ਰਾਣਾ, ਕੌਂਸਲਰ ਨਰਿੰਦਰ ਦੇਵ ਸ਼ਰਮਾ, ਪਾਰਸ, ਬਲਾਕ ਸਕੱਤਰ ਨਰਿੰਦਰ ਕੁਮਾਰ, ਸੰਜੀਵ ਕੁਮਾਰ, ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ, ਗੋਲਡੀ ਕੁਮਾਰ ਸਣੇ ਵੱਡੀ ਗਿਣਤੀ ਵਿੱਚ ਪੇਂਡੂ ਸਫ਼ਾਈ ਕਰਮਚਾਰੀ, ਯੂਨੀਅਨ ਦੇ ਮੈਂਬਰ ਮੌਜੂਦ ਸਨ।

Advertisement
×