Saini ਨੇ ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਰਜਾ ਮੰਤਰੀ ਅਨਿਲ ਵਿੱਜ ਨੇ ਅੱਜ ਜਗਾਧਰੀ ਵਿੱਚ ਸਮਾਜ ਸੇਵਕ ਅਤੇ ਆਰ ਐੱਸ ਐੱਸ) ਦੇ ਪ੍ਰਚਾਰਕ ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਜਗਦੀਸ਼ ਮਿੱਤਲ ਨੂੰ ਸ਼ਰਧਾਂਜਲੀ ਭੇਟ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਰਜਾ ਮੰਤਰੀ ਅਨਿਲ ਵਿੱਜ ਨੇ ਅੱਜ ਜਗਾਧਰੀ ਵਿੱਚ ਸਮਾਜ ਸੇਵਕ ਅਤੇ ਆਰ ਐੱਸ ਐੱਸ) ਦੇ ਪ੍ਰਚਾਰਕ ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਜਗਦੀਸ਼ ਮਿੱਤਲ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝ ਕੀਤਾ। ਕੱਲ੍ਹ ਜਗਦੀਸ਼ ਮਿੱਤਲ ਦਾ ਦੇਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸਵਰਗੀ ਜਗਦੀਸ਼ ਮਿੱਤਲ ਦਾ ਦੇਹਾਂਤ ਸਮਾਜ ਅਤੇ ਵੱਖ-ਵੱਖ ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਵਿਧਾਇਕ ਘਨਸ਼ਿਆਮ ਦਾਸ ਅਰੋੜਾ, ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਬੰਤੋ ਕਟਾਰੀਆ, ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਮੁਕੇਸ਼ ਗਰਗ, ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਗੁੱਜਰ ਤੇ ਮੇਅਰ ਸੁਮਨ ਬਾਹਮਣੀ ਆਦਿ ਹਾਜ਼ਰ ਸਨ।
Advertisement
Advertisement
×

