ਸੈਣੀ ਨੇ ਅਸ਼ਵਨੀ ਸ਼ਰਮਾ ਦੇ ਭਰਾ ਦੇ ਦੇਹਾਂਤ ’ਤੇ ਦੁੱਖ ਜਤਾਇਆ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਵਾਸ ਸਥਾਨ ’ਤੇ ਪੁੱਜ ਕੇ ਉਨ੍ਹਾਂ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਹ ਹਵਾਈ ਜਹਾਜ਼...
ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਪ੍ਰਦੇਸ਼ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਦੁੱਖ ਸਾਂਝਾ ਕਰਦੇ ਹੋਏ।
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਵਾਸ ਸਥਾਨ ’ਤੇ ਪੁੱਜ ਕੇ ਉਨ੍ਹਾਂ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਹ ਹਵਾਈ ਜਹਾਜ਼ ਰਾਹੀਂ ਪਠਾਨਕੋਟ ਪਹੁੰਚੇ ਸਨ।
ਨਾਇਬ ਸਿੰਘ ਸੈਣੀ ਨੇ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਅਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਦੇਹਾਂਤ ਨਾਲ ਅਸ਼ਵਨੀ ਸ਼ਰਮਾ ਤੇ ਉਸ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹ ਦੁੱਖ ਦੀ ਇਸ ਘੜੀ ਵਿੱਚ ਅਸ਼ਵਨੀ ਸ਼ਰਮਾ ਦੇ ਪਰਿਵਾਰ ਨਾਲ ਹਨ।
Advertisement
ਇਸ ਮੌਕੇ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਮੇਅਰ ਅਨਿਲ ਵਾਸੂਦੇਵਾ ਅਤੇ ਹੋਰ ਆਗੂ ਵੀ ਮੌਜੂਦ ਸਨ।
Advertisement