ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਣੀ ਨੇ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਪੱਤਰ ਸੌਂਪੇ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਵਿੱਚ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਸੁਪਨੇ ਦਾ ਘਰ ਸੌਂਪਦਿਆਂ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਅਤੇ ਮੁੱਖ ਮੰਤਰੀ ਸ਼ਹਿਰੀ ਆਵਾਸ...
ਮਕਾਨ ਦੇ ਕਾਗਜ਼ ਸੌਂਪਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਰਵੀ ਕੁਮਾਰ
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਵਿੱਚ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਸੁਪਨੇ ਦਾ ਘਰ ਸੌਂਪਦਿਆਂ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਅਤੇ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਮਾਲਕੀ ਪ੍ਰਮਾਣ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਕੋਈ ਵੀ ਗਰੀਬ ਪਰਿਵਾਰ ਬਿਨਾਂ ਘਰ ਨਹੀਂ ਰਹੇਗਾ, ਇਹ ਡਬਲ ਇੰਜਣ ਸਰਕਾਰ ਦਾ ਸੰਕਲਪ ਹੈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਜਗਾਧਰੀ ਦੇ ਸੈਕਟਰ-23 ਵਿੱਚ 1144 ਲਾਭਪਾਤਰੀਆਂ ਨੂੰ ਅੰਤਰਿਮ ਮਲਕੀਅਤ ਪ੍ਰਮਾਣ ਪੱਤਰ ਵੰਡੇ ਗਏ। ਇਸੇ ਤਰ੍ਹਾਂ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ-2.0 ਤਹਿਤ 58 ਪਿੰਡਾਂ ਦੇ 3884 ਲਾਭਪਤਾਰੀਆਂ ਨੂੰ ਪਲਾਟਾਂ ਦੇ ਵੰਡ ਪੱਤਰ ਦਿੱਤੇ ਗਏ।

Advertisement
Advertisement