ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਣੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪ੍ਰਧਾਨ ਮੰਤਰੀ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਗੁਰੂ...
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪ੍ਰਧਾਨ ਮੰਤਰੀ ਨਾਲ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਅਤੇ ਗੀਤਾ ਜੈਯੰਤੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਪ੍ਰਧਾਨ ਮੰਤਰੀ 25 ਨਵੰਬਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਅਤੇ ਗੀਤਾ ਜੈਯੰਤੀ ਸਮਾਗਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਜਾਵੇਗੀ।

Advertisement

Advertisement
Show comments