ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਣੀ ਵੱਲੋਂ ਰਾਜ ਪੱਧਰੀ ਸ਼ਹੀਦੀ ਨਗਰ ਕੀਰਤਨ ਵਿੱਚ ਸ਼ਿਰਕਤ

ਕਈ ਅਕੈਡਮਿਕ ਸੰਸਥਾਵਾਂ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਰੱਖਣ ਦਾ ਐਲਾਨ
ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਪੀ.ਪੀ. ਵਰਮਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪਿੰਜੌਰ ਦੇ ਪਿੰਡ ਗੋਰਖਨਾਥ ਦੇ ਗੁਰਦੁਆਰੇ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ। ਇਹ ਨਗਰ ਕੀਰਤਨ ਹਰਿਆਣਾ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਕੁਰੂਕਸ਼ੇਤਰ ਵਿੱਚ 24 ਨਵੰਬਰ ਨੂੰ ਸਮਾਪਤ ਹੋਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਤਪ-ਤਿਆਗ ਅਤੇ ਵਿਚਾਰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕਰ ਰਹੀ ਹੈ। 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਕਰਵਾਏ ਜਾਣ ਵਾਲੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਉੱਤੇ ਰਾਜ ਪੱਧਰੀ ਸਮਾਗਮ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਗੁਰੂ ਜੀ ਦੇ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਪ੍ਰਬੰਧ ਕਰਨ ਦਾ ਮੌਕਾ ਉਨ੍ਹਾਂ ਨੂੰ ਮਿਲਿਆ, ਜਿਹੜੀ ਬਹੁਤ ਮਾਣ ਦੀ ਗੱਲ ਹੈ। ਮੁੱਖ ਮੰਤਰੀ ਨੇ ਅੱਜ ਆਪਣੇ ਭਾਸ਼ਣ ਵਿੱਚ ਅੰਬਾਲਾ ਦੇ ਸਰਕਾਰੀ ਪੋਲੀਟੈਕਨੀਕਲ ਕਾਲਜ ਦਾ ਨਾਂ ਬਦਲ ਕੇ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਖੋਜ ਕੇਂਦਰ ਦੀ ਸਥਾਪਨਾ ਕੀਤੀ। ਯਮੁਨਾਨਗਰ ਵਿੱਚ ਬਣ ਰਹੇ ਮੈਡੀਕਲ ਕਾਲਜ ਦਾ ਨਾਮ ਵੀ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ।

Advertisement

ਮੁੱਖ ਮੰਤਰੀ ਨੇ ਅੱਜ ਪੰਚਕੂਲਾ ਤੋਂ ਪਾਊਂਟਾ ਸਾਹਿਬ ਮਾਰਗ ਦਾ ਨਾਮ ਵੀ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਹਰਿਆਣਾ ਦੇ ਲਖਨੌਰ ਸਾਹਿਬ ਵਿੱਚ ਮਾਤਾ ਗੁਜਰੀ ਜੀ ਦੇ ਨਾਮ ’ਤੇ ਵੀਐੱਲਡੀਏ ਕਾਲਜ ਬਣਾਉਣ ਦਾ ਐਲਾਨ ਕੀਤਾ। ਇਸ ਮੌਕੇ ਇਸ ਮਹਾਨ ਨਗਰ ਕੀਰਤਨ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਵੀ ਸ਼ਾਮਲ ਹੋਏ।

ਇਹ ਨਗਰ ਕੀਰਤਨ ਪੰਚਕੂਲਾ ਜ਼ਿਲ੍ਹੇ ਦੇ ਪਿੰਡ ਗੋਰਖਨਾਥ ਤੋਂ ਸ਼ੁਰੂ ਹੋਇਆ, ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ 13 ਨਵੰਬਰ ਨੂੰ ਗੁਰਦੁਆਰਾ ਨਾਢਾ ਸਾਹਿਬ ਪਹੁੰਚੇਗਾ। ਇਸੇ ਤਰ੍ਹਾਂ ਇਹ ਨਗਰ ਕੀਰਤਨ 14 ਨਵੰਬਰ ਨੂੰ ਗੁਰਦੁਆਰਾ ਨਾਢਾ ਸਾਹਿਬ ਤੋਂ ਸ਼ੁਰੂ ਹੋ ਕੇ ਹਰਿਆਣਾ ਦੇ ਹੋਰ ਕਈ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅੱਗੇ ਵਧੇਗਾ।

Advertisement
Show comments