DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Sanjay Gharu ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ

ਸਫਾਈ ਕਮਿਸ਼ਨ ਦੇ ਮੈਂਬਰ ਵੱਲੋਂ ਸਫ਼ਾਈ ਪ੍ਰਬੰਧਾਂ ਵੀ ਜਾਇਜ਼ਾ

  • fb
  • twitter
  • whatsapp
  • whatsapp
featured-img featured-img
ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਸੰਜੀਵ ਘਾਰੂ।
Advertisement

ਹਰਿਆਣਾ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਐਡਵੋਕੇਟ ਸੰਜੀਵ ਘਾਰੂ ਨੇ ਅੱਜ ਨਰਾਇਣਗੜ੍ਹ ਨਗਰ ਕੌਂਸਲ ਦਾ ਦੌਰਾ ਕਰ ਕੇ ਸਫ਼ਾਈ ਪ੍ਰਬੰਧਾਂ, ਸਫ਼ਾਈ ਮੁਲਾਜ਼ਮਾਂ ਦੀਆਂ ਕੰਮ ਕਰਨ ਦੀਆਂ ਸਥਿਤੀਆਂ ਅਤੇ ਵੱਖ-ਵੱਖ ਸਬੰਧਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਫ਼ਾਈ ਮੁਲਾਜ਼ਮਾਂ ਨਾਲ ਸਿੱਧੇ ਤੌਰ ’ਤੇ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਕੰਮ ਦੇ ਪ੍ਰਬੰਧਾਂ, ਤਨਖਾਹਾਂ, ਸੁਰੱਖਿਆ ਉਪਕਰਨਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਐਡਵੋਕੇਟ ਸੰਜੀਵ ਘਾਰੂ ਨੇ ਕਿਹਾ ਕਿ ਹਰਿਆਣਾ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਮੁਲਾਜ਼ਮਾਂ ਦੇ ਹਿੱਤਾਂ, ਸੁਰੱਖਿਆ, ਸਤਿਕਾਰ ਅਤੇ ਭਲਾਈ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਸਫ਼ਾਈ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ, ਕਾਨੂੰਨੀ ਲਾਭ, ਸੁਰੱਖਿਅਤ ਕੰਮ ਕਰਨ ਵਾਲਾ ਵਾਤਾਵਰਨ ਅਤੇ ਜ਼ਰੂਰੀ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਕਮਿਸ਼ਨ ਸਮੇਂ-ਸਮੇਂ ’ਤੇ ਵੱਖ-ਵੱਖ ਸੰਸਥਾਵਾਂ ਦਾ ਨਿਰੀਖਣ ਕਰਦਾ ਰਹੇਗਾ ਅਤੇ ਪ੍ਰਬੰਧਾਂ ਦੀ ਸਮੀਖਿਆ ਜਾਰੀ ਰਹੇਗੀ। ਨਿਰੀਖਣ ਦੌਰਾਨ ਕਮਿਸ਼ਨ ਮੈਂਬਰ ਨੇ ਅਧਿਕਾਰੀਆਂ ਤੋਂ ਸਫ਼ਾਈ ਮੁਲਾਜ਼ਮਾਂ ਦੀ ਡਿਊਟੀ ਵੰਡ, ਕੰਮ ਅਤੇ ਹੋਰ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ। ਸਫ਼ਾਈ ਮੁਲਾਜ਼ਮਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਤੋਂ ਤਨਖਾਹਾਂ, ਬਕਾਏ ਅਤੇ ਹੋਰ ਸੇਵਾ ਨਾਲ ਸਬੰਧਤ ਮਾਮਲਿਆਂ ਬਾਰੇ ਵੀ ਜਾਣਕਾਰੀ ਮੰਗੀ ਗਈ। ਇਸ ਤੋਂ ਬਾਅਦ ਕਮਿਸ਼ਨ ਮੈਂਬਰ ਨੇ ਸਬੰਧਤ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਨ, ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਅਤੇ ਯੋਗ ਮੁਲਾਜ਼ਮਾਂ ਨੂੰ ਸਮੇਂ ਸਿਰ ਲਾਭ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਈ ਪੀ ਐੱਫ, ਈ ਐੱਸ ਆਈ, ਪਛਾਣ ਪੱਤਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰ-ਘਰ ਕੂੜਾ ਇਕੱਠਾ ਕਰਨ ਦੇ ਰਿਕਾਰਡ ਦੀ ਸਾਂਭ-ਸੰਭਾਲ ਅਤੇ ਸਬੰਧਤ ਕੰਮਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਗੁਪਤਾ, ਕੌਂਸਲਰ ਜਸ਼ਨ ਢੀਂਗਰਾ, ਕੌਂਸਲਰ ਸੰਜੀਵ ਕੌਸ਼ਿਕ, ਹੈਪੀ ਸ਼ਰਮਾ, ਕੁਲਦੀਪ ਸਿੰਘ, ਪ੍ਰਮੋਦ ਰਾਣਾ ਆਦਿ ਮੌਜੂਦ ਸਨ।

Advertisement
Advertisement
×