DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਵਿੱਚ ਬੂਟੇ ਲਾਏ

ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਦੀ ਸਹੁੰ ਵੀ ਚੁੱਕੀ

  • fb
  • twitter
  • whatsapp
  • whatsapp
featured-img featured-img
ਯੂਨੀਵਰਸਿਟੀ ਵਿੱਚ ਬੂਟੇ ਲਾਉਣ ਮੌਕੇ ਵੀ ਸੀ ਵੈਦਿਆ ਕਰਤਾਰ ਸਿੰਘ ਧੀਮਾਨ ਅਤੇ ਹੋਰ। -ਫੋਟੋ: ਸਤਨਾਮ ਸਿੰਘ
Advertisement

ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੀ ਐੱਨ ਐੱਸ ਐੱਸ ਯੂਨਿਟ ਵੱਲੋਂ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਯੂਨੀਵਰਸਿਟੀ ਕੈਂਪਸ ਵਿੱਚ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵਾਈਸ ਚਾਂਸਲਰ ਵੈਦਿਆ ਕਰਤਾਰ ਸਿੰਘ ਧੀਮਾਨ ਦੀ ਅਗਵਾਈ ਹੇਠ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਾਏ ਗਏ। ਇਸ ਮੌਕੇ ਵਾਈਸ ਚਾਂਸਲਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਹ ਮੁਹਿੰਮ ਸਿਰਫ਼ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਵਾਤਾਵਰਨ ਦੀ ਸੁਰੱਖਿਆ ਦਾ ਸੰਦੇਸ਼ ਦਿੰਦੀ ਹੈ।

ਰਜਿਸਟਰਾਰ ਡਾ. ਕ੍ਰਿਸ਼ਨ ਕਾਂਤ ਗੁਪਤਾ ਨੇ ਕਿਹਾ ਕਿ ਹਰੇਕ ਰੁੱਖ ਭਵਿੱਖ ਲਈ ਇੱਕ ਅਨਮੋਲ ਵਿਰਾਸਤ ਹੈ। ਜੇਕਰ ਹਰ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਘੱਟੋ-ਘੱਟ ਇੱਕ ਬੂਟਾ ਲਾਏ ਅਤੇ ਉਸ ਦੀ ਦੇਖ-ਭਾਲ ਕਰਨ ਦਾ ਪ੍ਰਣ ਲਵੇ ਤਾਂ ਵਾਤਾਵਰਨ ਸੁਰੱਖਿਆ ਦੀ ਦਿਸ਼ਾ ਵਿੱਚ ਵੱਡਾ ਬਦਲਾਅ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਦਾ ਸੱਦਾ ਦਿੱਤਾ। ਇਸ ਮੌਕੇ ਯੂਨੀਵਰਸਿਟੀ ਸਟਾਫ਼, ਵਿਦਿਆਰਥੀਆਂ ਤੇ ਵਾਲੰਟੀਅਰਾਂ ਨੇ ਬੂਟੇ ਲਗਾਏ ਤੇ ਵਾਤਾਵਰਨ ਸੰਭਾਲ ਦਾ ਅਹਿਦ ਲਿਆ।

Advertisement

ਐੱਨ ਐੱਸ ਐੱਸ ਵਾਲੰਟੀਅਰਾਂ ਨੂੰ ਬੂਟੇ ਵੰਡੇ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਆਰੀਆ ਕੰਨਿਆ ਕਾਲਜ ਵਿੱਚ ਪ੍ਰਿੰਸੀਪਲ ਡਾ. ਆਰਤੀ ਤਰੇਹਨ ਵੱਲੋਂ ਵਾਲੰਟੀਅਰਾਂ ਨੂੰ 100 ਪੌਦੇ ਵੰਡੇ ਗਏ। ਉਨ੍ਹਾਂ ਨੇ ਵਾਲੰਟੀਅਰਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਐੱਨ ਐੱਸ ਐੱਸ ਯੂਨਿਟ ਦੀ ਪ੍ਰੋਗਰਾਮ ਅਫ਼ਸਰ ਡਾ. ਕਵਿਤਾ ਮਹਿਤਾ ਨੇ ਵਾਲੰਟੀਅਰਾਂ ਨੂੰ ਆਪਣੀ ਪ੍ਰਾਜੈਕਟ ਫ਼ਾਈਲ ਤਿਆਰ ਕਰਨ ਲਈ ਜਾਣਕਾਰੀ ਦਿੱਤੀ। ਇਸ ਮੌਕੇ ਹਰਤਿਮਾ ਸੈੱਲ ਦੀ ਡਾਇਰੈਕਟਰ ਡਾ. ਹੇਮਾ ਸੁਖੀਜਾ ਵੀ ਮੌਜੂਦ ਸਨ।

Advertisement

Advertisement
×