ਸਰਕਾਰੀ ਕਾਲਜ ’ਚ ਬੂਟੇ ਲਾਏ
ਗਾਂਧੀ ਜੈਅੰਤੀ ਮੌਕੇ ਸਰਕਾਰੀ ਕਾਲਜ ਰਾਮ ਸਰਨ ਮਾਜਰਾ ਦੇ ਵਿਦਿਆਰਥੀਆਂ ਨੇ ਬੂਟੇ ਲਾਏ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਬਾਰੇ ਜਾਗਰੂਕ ਕਰਨਾ ਅਤੇ ਹਰੇ-ਭਰੇ ਵਾਤਾਵਰਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਮੌਕੇ ਕਾਲਜ ਕੈਂਪਸ...
Advertisement
ਗਾਂਧੀ ਜੈਅੰਤੀ ਮੌਕੇ ਸਰਕਾਰੀ ਕਾਲਜ ਰਾਮ ਸਰਨ ਮਾਜਰਾ ਦੇ ਵਿਦਿਆਰਥੀਆਂ ਨੇ ਬੂਟੇ ਲਾਏ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਬਾਰੇ ਜਾਗਰੂਕ ਕਰਨਾ ਅਤੇ ਹਰੇ-ਭਰੇ ਵਾਤਾਵਰਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਮੌਕੇ ਕਾਲਜ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ ਰੁੱਖ ਲਗਾਏ ਗਏ। ਕਾਲਜ ਦੇ ਅਧਿਆਪਕ ਸੋਹਨ ਲਾਲ ਸੈਣੀ ਨੇ ਕਿਹਾ ਕਿ ਬੂਟੇ ਵਾਤਾਵਰਨ ਸੰਤੁਲਨ ਬਣਾਈ ਰੱਖਣ ਤੇ ਪ੍ਰਦੂਸ਼ਣ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੇਜ਼ੀ ਨਾਲ ਵਿਗੜ ਰਹੇ ਵਾਤਾਵਰਨ ਦੀ ਰੱਖਿਆ ਲਈ ਕੋਈ ਠੋਸ ਕਦਮ ਨਾ ਚੁੱਕੇ, ਤਾਂ ਇਸ ਧਰਤੀ ਉੱਤੇ ਮਨੁੱਖੀ ਜੀਵਨ ਖ਼ਤਰੇ ਵਿੱਚ ਪੈ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਲਾਏ ਗਏ ਬੂਟਿਆਂ ਦੀ ਨਿਯਮਤ ਤੌਰ ’ਤੇ ਦੇਖਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਮਰਸ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਸੋਹਨ ਲਾਲ ਸੈਣੀ, ਪ੍ਰੋ. ਵਿਨੇ ਕੁਮਾਰ ਅਤੇ ਪ੍ਰੋ. ਮੋਨਿਕਾ ਆਦਿ ਹਾਜ਼ਰ ਸਨ।
Advertisement
Advertisement
Advertisement
×

