ਫਰਿੰਦਰ ਪਾਲ ਗੁਲਿਆਣੀ
ਵਣਮਹਾਉਤਸਵ ਹਫ਼ਤੇ ਦੇ ਮੌਕੇ ’ਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਭਾਰਾਪੁਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਪ੍ਰੋਗਰਾਮ ਦੇ ਮੁੱਖ ਮਹਿਮਾਨ ਭਾਜਪਾ ਆਗੂ ਅਸ਼ਵਨੀ ਅਗਰਵਾਲ ਸਨ ਜਦੋਂਕਿ ਵਿਸ਼ੇਸ਼ ਮਹਿਮਾਨਾਂ ਵਜੋਂ ਭਾਜਪਾ ਜ਼ਿਲ੍ਹਾ ਅੰਬਾਲਾ ਦੇ ਜਨਰਲ ਸਕੱਤਰ ਵਿਵੇਕ ਗੁਪਤਾ ਅਤੇ ਭਾਜਪਾ ਮੰਡਲ ਸ਼ਹਿਜ਼ਾਦਪੁਰ ਦੇ ਜਨਰਲ ਸਕੱਤਰ ਰਾਜੇਸ਼ ਸ਼ਰਮਾ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਕੈਂਪਸ ਵਿੱਚ ਬੂਟੇ ਲਗਾਉਣ ਨਾਲ ਹੋਈ, ਜਿੱਥੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ ਖੁਦ ਬੂਟੇ ਲਗਾਏ ਅਤੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੱਤਾ। ਸੰਸਥਾ ਦੇ ਪ੍ਰਿੰਸੀਪਲ ਵਿਨੋਦ ਸਿੰਘ ਸ਼ੇਖਾਵਤ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਅਸ਼ਵਨੀ ਅਗਰਵਾਲ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਦੇ ਬੀਜ ਬੀਜਦੇ ਹਨ। ਵਿਵੇਕ ਗੁਪਤਾ ਨੇ ਕਿਹਾ ਕਿ ਹਰੇਕ ਸਿਖਿਆਰਥੀ ਨੂੰ ਇੱਕ ਪੌਦਾ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ।
Advertisement
Advertisement
×