ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਬੀ ਐੱਡ ਦੂਜੇ ਸਾਲ ਦੇ ਐਲਾਨੇ ਨਤੀਜੇ ਵਿੱਚ ਸਰਦਾਰ ਚੰਨਣ ਸਿੰਘ ਘੁੰਮਣ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅੰਜਲੀ ਨੇ 74.26 ਫ਼ੀਸਦ ਅੰਕ ਲੈ ਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਰਣਜੀਤ ਕੌਰ ਨੇ 72.6 ਫ਼ੀਸਦ ਅੰਕ ਲੈ ਕੇ ਦੂਜਾ ਅਤੇ ਵਿਦਿਸ਼ਾ ਨੇ 71.8 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਛੇ ਵਿਦਿਆਰਥੀਆਂ ਨੇ 70 ਫ਼ੀਸਦ ਤੋਂ ਵੱਧ ਅੰਕ ਹਾਸਲ ਕੀਤੇ, ਜਦੋਂ ਕਿ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦ ਤੋਂ ਜ਼ਿਆਦਾ ਅੰਕ ਲੈ ਕੇ ਪਹਿਲੇ ਦਰਜੇ ਵਿੱਚ ਬੀ ਐੱਡ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਲਗਨ ਅਤੇ ਮਿਹਨਤ ਕਰ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਪ੍ਰੋਫ਼ੈਸਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਕਾਲਜ ਪ੍ਰਬੰਧਕ ਮੁਕੇਸ਼ ਕੁਮਾਰ ਦੂਆ, ਦੀਪਤੀ ਰਾਣਾ, ਸੁਮਨ ਲਤਾ, ਵਿਨੀਤ ਗੁਪਤਾ, ਸੁਰਿੰਦਰ ਕੁਮਾਰ, ਸੁਮਨ ਸੈਣੀ ਅਤੇ ਹੋਰ ਸਟਾਫ਼ ਮੌਜੂਦ ਸੀ। ਸਾਰੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

