ਬੱਚਿਆਂ ਦਾ ਸਨਮਾਨ ਕਰਦੇ ਹੋਏ ਸਰਪੰਚ ਸੰਜੀਵ ਸਿੰਗਲਾ ਅਤੇ ਚੇਅਰਮੈਨ ਜਸਵਿੰਦਰ ਜੱਸੀ।
ਆਰੀਆ ਕੰਨਿਆ ਕਾਲਜ ਵੱਲੋਂ ਦਿਵਿਆਂਗ ਵਿਦਿਆਰਥਣਾਂ ਲਈ ਪ੍ਰੀਖਿਆ ਵਿੱਚ ਸਹਾਇਤਾ ਬਾਰੇ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ਦੌਰਾਨ ਸਹੂਲਤਾਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਸਬੰਧਤ ਸਹੂਲਤਾਂ, ਅਧਿਕਾਰਾਂ ਤੇ ਸਹਾਇਤਾ ਪ੍ਰਣਾਲੀਆਂ ਬਾਰੇ ਬੋਲਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਵਿਦਿਆਰਥੀ ਤੇ ਅਧਿਆਪਕ ਲਈ ਇਨਾਂ ਨਿਯਮਾਂ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ, ਜੋ ਦਿਵਿਆਂਗ ਵਿਦਿਆਰਥੀਆਂ ਦੀ ਪ੍ਰੀਖਿਆ ਵਿੱਚ ਸਹਾਇਤਾ ਕਰਨਗੇ। ਪ੍ਰਿੰਸੀਪਲ ਨੇ ਵਰਕਸ਼ਾਪ ਲਈ ਸਮਾਨ ਅਵਸਰ ਸੈੱਲ ਦੇ ਸਾਰੇ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਕੋਆਰਡੀਨੇਟਰ ਡਾ. ਮੁਮਤਾਜ਼ ਕੋਆਰਡੀਨੇਟਰ ਨੇ ਯੂਨੀਵਰਸਿਟੀ ਦੇ ਵਿਦਿਅਕ ਅਦਾਰਿਆਂ ਵਲੋਂ ਦਿਵਿਆਂਗ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੀਖਿਆ ਸਹੂਲਤਾਂ, ਜਿਵੇਂ ਕਿ ਲਿਖਾਰੀ, ਵਾਧੂ ਸਮਾਂ, ਸਹਾਇਕ ਉਪਕਰਨ ਤੇ ਵਿਸ਼ੇਸ਼ ਪ੍ਰਸ਼ਨ ਪੱਤਰਾਂ ਬਾਰੇ ਦਿੱਸਆ। ਵਰਕਸ਼ਾਪ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਵਿਦਿਆਰਥੀ ਨੂੰ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਤੇ ਸਰਕਾਰੀ ਦਿਸ਼ਾ ਨਿਰਦੇਸ਼ ਦਿਵਿਆਂਗ ਵਿਦਿਆਰਥੀਆਂ ਲਈ ਪ੍ਰੀਖਿਆ ਪ੍ਰਕਿਰਿਆ ਨੂੰ ਕਿਵੇਂ ਆਸਾਨ ਬਣਾਉਂਦੇ ਹਨ। ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਪਹਿਲੀ ਵਾਰ ਜਾਣਕਾਰੀ ਦਿੱਤੀ ਗਈ। ਅੰਤ ਵਿਚ ਬਰਾਬਰ ਮੌਕੇ ਸੈੱਲ ਤੋਂ ਡਾ. ਸਿਮਰਜੀਤ ਕੌਰ, ਡਾ. ਰਾਜਿੰਦਰ ਕੌਰ ਤੇ ਪਰਵਿੰਦਰ ਕੌਰ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿਚ ਅਜਿਹੇ ਪ੍ਰੋਗਰਾਮ ਜਾਰੀ ਰੱਖਣ ਦਾ ਵਾਅਦਾ ਕੀਤਾ। ਸਮਾਗਮ ਵਿੱਚ 35 ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ।
