SC Collegium: ਸੁਪਰੀਮ ਕੋਰਟ ਕੌਲਜੀਅਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜੱਜ ਦੀ ਨਿਯੁਕਤੀ ਨੂੰ ਮਨਜ਼ੂਰੀ
ਨਿਆਂਇਕ ਅਧਿਕਾਰੀ ਰਮੇਸ਼ ਕੁਮਾਰੀ ਦੇ ਨਾਮ ਨੂੰ ਮਿਲੀ ਪ੍ਰਵਾਨਗੀ
Advertisement
ਸੁਪਰੀਮ ਕੋਰਟ ਦੇ ਕੌਲਜੀਅਮ (Supreme Court collegium) ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਜੱਜ ਵਜੋਂ ਇੱਕ ਨਿਆਂਇਕ ਅਧਿਕਾਰੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਚੀਫ਼ ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਕੌਲਜੀਅਮ ਨੇ ਹਾਈ ਕੋਰਟ ਦੇ ਜੱਜ ਵਜੋਂ ਰਮੇਸ਼ ਕੁਮਾਰੀ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।
Advertisement
ਕੌਲਜੀਅਮ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਵਿਕਰਮ ਨਾਥ ਵੀ ਸ਼ਾਮਲ ਹਨ। ਇਸ ਨੇ ਵੀਰਵਾਰ ਨੂੰ ਹੋਈ ਇੱਕ ਮੀਟਿੰਗ ਵਿੱਚ ਇਸ ਸਬੰਧੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਸਬੰਧੀ ਇੱਕ ਮਤਾ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਔਨਲਾਈਨ ਸਾਂਝਾ ਕੀਤਾ ਗਿਆ ਸੀ।
Advertisement