ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲੀ ਬੱਚਿਆਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ-ਪਿੰਡ ਜਾ ਰਹੀ ਪੁਲੀਸ
ਸਰਕਾਰੀ ਸਕੂਲ ’ਚ ਬੱਚਿਆਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਉਂਦੇ ਹੋਏ ਪੁਲੀਸ ਅਧਿਕਾਰੀ।
Advertisement

ਜ਼ਿਲ੍ਹਾ ਪੁਲੀਸ ਕਪਤਾਨ ਨਿਤੀਸ਼ ਅਗਰਵਾਲ ਦੀ ਯੋਗ ਅਗਵਾਈ ਹੇਠ ਪੁਲੀਸ ਟੀਮ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਪੁਲੀਸ ਦੀ ਨਸ਼ਾ ਛੁਡਾਊ ਟੀਮ ਪਿੰਡ-ਪਿੰਡ ਜਾ ਕੇ ਨਸ਼ਾ ਛੁਡਾਊ ਸੰਦੇਸ਼ ਦੇ ਰਹੀ ਹੈ। ਜ਼ਿਲ੍ਹਾ ਪੁਲੀਸ ਦੇ ਗਰਾਮ ਨੋਡਲ ਅਧਿਕਾਰੀ ਸਬ ਇੰਸਪੈਕਟਰ ਰਾਜੇਸ਼ ਕੁਮਾਰ ਦੀ ਟੀਮ ਨੇ ਪਿੰਡ ਉਮਰੀ ਦੇ ਸਰਕਾਰੀ ਅਤੇ ਨਿੱਜੀ ਸਥੁਲਾਂ ਦਾ ਦੌਰਾ ਕਰ ਨਸ਼ਾ ਛੁਡਾਊ ਦਾ ਸੰਦੇਸ਼ ਦਿੱਤਾ। ਏਐੱਸਆਈ ਰਾਜੇਸ਼ ਕੁਮਾਰ ਨੇ ਸਕੂਲੀ ਬਚਿੱਆਂ ਨੂੰ ਨਸ਼ਾ ਮੁਕਤ ਮੁਹਿੰਮ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਚਰਚਾ ਕੀਤੀ। ਬਚਿੱਆਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਜੇ ਆਮ ਲੋਕ ਪੁਲੀਸ ਨਾਲ ਤਾਲਮੇਲ ਕਰਨ ਤਾਂ ਨਸ਼ੇ ਵਰਗੀ ਬੁਰਾਈ ਨੂੰ ਠੱਲ ਪੈ ਸਕਦੀ ਹੈ। ਉਨ੍ਹਾਂ ਸਕੂਲ ਵਿਚ ਮੌਜੂਦ ਵਿਦਿਆਰਥੀਆਂ ਨੂੰ ਕਿਹਾ ਕਿ ਜੇ ਤੁਹਾਡੇ ਪਿੰਡ ਵਿਚ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰਖਿੱਆ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ ਅਤੇ ਬਚਿੱਆਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਪੜ੍ਹਾਈ ਅਤੇ ਖੇਡਾਂ ਵਿਚ ਆਪਣੇ ਪਰਿਵਾਰ ਦਾ ਨਾਂ ਸੂਬੇ ਵਿਚ ਰੌਸ਼ਨ ਕਰਨ ਦੀ ਅਪੀਲ ਕੀਤੀ। ਇਸ ਤਹਿਤ ਪੁਲੀਸ ਟੀਮ ਪਿੰਡਾਂ ਵਿਚ ਆਮ ਲੋਕਾਂ ਨਾਲ ਮੀਟਿੰਗਾਂ ਕਰ ਕੇ ਨਸ਼ਾ ਨਾ ਕਰਨ ਦੀ ਅਪੀਲ ਕਰ ਰਹੀ ਹੈ।

Advertisement
Advertisement