ਸਕੂਲ ’ਚ ਵਿਗਿਆਨ ਸੈਮੀਨਾਰ ਕਰਵਾਇਆ
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਅਠੱਵੀ ਜਮਾਤ ਦੀ ਵਿਦਿਆਰਥਣ ਅੰਨਿਆ ਨੇ ਬਲਾਕ ਪੱਧਰੀ ਵਿਗਿਆਨ ਸੈਮੀਨਾਰ 2025 ਵਿਚ ਪਹਿਲਾ ਸਥਾਨ ਪ੍ਰਾਪਤ ਕਰ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ਼ ਦਿਵਿਆ ਕੌਸ਼ਿਕ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ...
Advertisement
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਅਠੱਵੀ ਜਮਾਤ ਦੀ ਵਿਦਿਆਰਥਣ ਅੰਨਿਆ ਨੇ ਬਲਾਕ ਪੱਧਰੀ ਵਿਗਿਆਨ ਸੈਮੀਨਾਰ 2025 ਵਿਚ ਪਹਿਲਾ ਸਥਾਨ ਪ੍ਰਾਪਤ ਕਰ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ਼ ਦਿਵਿਆ ਕੌਸ਼ਿਕ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੈਮੀਨਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਵਿੱਚ ਹੋਇਆ। ਸਕੂਲ ਦੀ ਪ੍ਰਬੰਧਕ ਸਮਿਤੀ ਨੇ ਅੰਨਿਆ ਦੀ ਇਸ ਉਪਲਬਧੀ ’ਤੇ ਉਸ ਦੇ ਮਾਪਿਆ ਨੂੰ ਵਧਾਈ ਦਿੱਤੀ ਤੇ ਉਸ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਡਾ. ਦਿਵਿਆ ਕੌਸ਼ਿਕ ਤੇ ਸੰਯੋਜਿਕਾ ਪ੍ਰੋਮਿਲਾ ਸ਼ਰਮਾ ਨੇ ਕਿਹਾ ਕਿ ਅੰਨਿਆ ਦੀ ਚੋਣ ਹੁਣ ਜ਼ਿਲ੍ਹਾ ਪੱਧਰੀ ਸੈਮੀਨਾਰ ਲਈ ਕੀਤੀ ਗਈ ਹੈ।
Advertisement
Advertisement