ਐੱਸ.ਡੀ.ਐੱਮ ਸੁਰੇਂਦਰ ਸਿੰਘ ਨੇ ਸਿਵਲ ਹਸਪਤਾਲ ਰਤੀਆ ਦੀ ਅਚਨਚੇਤ ਨਿਰੀਕਣ ਕੀਤਾ। ਉਨ੍ਹਾਂ ਹਸਪਤਾਲ ਵਿੱਚ ਉਪਲਬਧ ਸਿਹਤ ਸਹੂਲਤਾਂ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਚਨਚੇਤ ਨਿਰੀਖਣ ਦੌਰਾਨ ਉਨ੍ਹਾਂ ਉੱਥੇ ਮੌਜੂਦ ਮਰੀਜ਼ਾਂ ਦੀ ਤੰਦਰੁਸਤੀ ਬਾਰੇ ਪੜਤਾਲ ਕੀਤੀ। ਐੱਸ.ਡੀ.ਐੱਮ ਨੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਟਾਫ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਰਕਾਰੀ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਬਾਰੇ ਕਿਹਾ। ਸਰਕਾਰੀ ਯੋਜਨਾਵਾਂ ਦੇ ਲਾਗੂ ਹੋਣ ਬਾਰੇ ਪਤਾ ਕਰਨ ਲਈ ਉਨ੍ਹਾਂ ਉੱਥੇ ਮਰੀਜ਼ਾਂ ਨਾਲ ਗੱਲਬਾਤ ਦੌਰਾਨ ਮਰੀਜ਼ਾਂ ਨੂੰ ਕੁਝ ਸਰਕਾਰੀ ਸਹੂਲਤਾਂ ਬਾਰੇ ਜਾਣੂ ਕਰਵਾਇਆ। ਉੱਥੇ ਮੌਜੂਦ ਅਧਿਕਾਰੀਆਂ ਨੂੰ ਐੱਸ.ਡੀ.ਐੱਮ ਨੇ ਇਨ੍ਹਾਂ ਸਰਕਾਰੀ ਸਹੂਲਤਾਂ ਨੂੰ ਜਨਤਾ ਵਿੱਚ ਲਾਗੂ ਕਰਨ ਲਈ ਸਾਰੇ ਯਤਨਾਂ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕੀਤੇ। ਐੱਸ.ਡੀ.ਐੱਮ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਲਾਪਰਵਾਹੀ ਕਰਦਾ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਐੱਸ.ਡੀ.ਐੱਮ ਨੇ ਹਸਪਤਾਲ ਵਿੱਚ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ, ਉਨ੍ਹਾਂ ਹਸਪਤਾਲ ਅਤੇ ਖਾਸ ਕਰ ਕੇ ਇਸ ਦੇ ਪਖਾਨਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਨਿਰੀਖਣ ਦੌਰਾਨ ਐੱਸ.ਡੀ.ਐੱਮ ਨੇ ਸਿਵਲ ਹਸਪਤਾਲ ਵਿੱਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਪ੍ਰੋਗਰਾਮ ਲਈ ਸਥਾਨ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਔਰਤਾਂ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।
+
Advertisement
Advertisement
Advertisement
Advertisement
×