ਐੱਸਡੀਐੱਮ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਪੱਤਰ ਪ੍ਰੇਰਕ ਰਤੀਆ, 31 ਮਈ ਸਬ-ਡਿਵੀਜ਼ਨਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਅੱਜ ਆਪਣੇ ਦਫ਼ਤਰ ਵਿੱਚ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿੱਚ...
Advertisement
ਪੱਤਰ ਪ੍ਰੇਰਕ
ਰਤੀਆ, 31 ਮਈ
Advertisement
ਸਬ-ਡਿਵੀਜ਼ਨਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਅੱਜ ਆਪਣੇ ਦਫ਼ਤਰ ਵਿੱਚ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕਰਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰ ਦੇ ਸਾਰੇ ਡਰੇਨੇਜ ਸਰੋਤਾਂ ਅਤੇ ਸੜਕੀ ਟੋਇਆਂ ਦਾ ਤਾਲਮੇਲ ਕਰਕੇ ਵਿਆਪਕ ਸਰਵੇਖਣ ਕਰਨ, ਉਨ੍ਹਾਂ ਥਾਵਾਂ ਦੀ ਪਛਾਣ ਕਰਨ ਜੋ ਮੌਨਸੂਨ ਦੌਰਾਨ ਰੁਕਾਵਟਾਂ ਅਤੇ ਓਵਰਫਲੋਅ ਦਾ ਕਾਰਨ ਬਣਦੀਆਂ ਹਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਯਕੀਨੀ ਬਣਾਉਣ। ਮੀਟਿੰਗ ਵਿੱਚ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀਡੀਪੀਓ ਹਨੀਸ਼ ਕੁਮਾਰ, ਵਿਕਾਸ ਕੁਮਾਰ ਲੰਗਿਆਨ ਮੌਜੂਦ ਸਨ।
Advertisement
