ਐੱਸਡੀਐੱਮ ਵੱਲੋਂ ਸਕੂਲਾਂ ਦਾ ਨਿਰੀਖਣ
ਪੱਤਰ ਪ੍ਰੇਰਕ ਰਤੀਆ, 12 ਜੁਲਾਈ ਉਪ-ਮੰਡਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਪਿੰਡ ਲਾਂਬਾ ਅਤੇ ਚਿੰਮੋ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਲਾਸ ਰੂਮ, ਹਾਜ਼ਰੀ ਰਜਿਸਟਰ ਅਤੇ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ। ਸਕੂਲਾਂ ਦਾ ਨਿਰੀਖਣ ਕਰਦੇ...
Advertisement
ਪੱਤਰ ਪ੍ਰੇਰਕ
ਰਤੀਆ, 12 ਜੁਲਾਈ
Advertisement
ਉਪ-ਮੰਡਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਪਿੰਡ ਲਾਂਬਾ ਅਤੇ ਚਿੰਮੋ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਲਾਸ ਰੂਮ, ਹਾਜ਼ਰੀ ਰਜਿਸਟਰ ਅਤੇ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ। ਸਕੂਲਾਂ ਦਾ ਨਿਰੀਖਣ ਕਰਦੇ ਹੋਏ ਐੱਸਡੀਐੱਮ ਸੁਰੇਸ਼ ਕੁਮਾਰ ਨੇ ਬੱਚਿਆਂ ਦੀ ਗੈਰਹਾਜ਼ਰੀ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਸਿਹਤ ਬਾਰੇ ਜਾਣਕਾਰੀ ਲਈ। ਇਸ ਦੌਰਾਨ ਖਾਮੀਆਂ ਲੱਭਣ ’ਤੇ, ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਮੇਂ ਸਿਰ ਸਕੂਲ ਆਉਣ ਅਤੇ ਸਮੇਂ ਸਿਰ ਜਾਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਸਕੂਲ ਵਿੱਚ ਮੌਜੂਦ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਦਿਖਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Advertisement
×