ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪ੍ਰਸ਼ਾਸਨ ਨੇ ਅੱਜ ਇੱਥੇ ਕੈਂਪ ਲਗਾਇਆ, ਜਿਸ ਦੀ ਪ੍ਰਧਾਨਗੀ ਐੱਸਡੀਐਮ ਸ਼ਿਵਜੀਤ ਭਾਰਤੀ ਨੇ ਕੀਤੀ। ਇਲਾਕੇ ਦੇ ਨਾਗਰਿਕਾਂ ਨੇ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਰੱਖੀਆਂ। ਐੱਸਡੀਐੱਮ ਨੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਕੈਂਪ ਵਿੱਚ, ਵਾਰਡ 5, ਪੰਜਲਾਸਾ ਚੌਕ, ਨਰਾਇਣਗੜ੍ਹ ਦੇ ਵਾਸੀ ਸੁਰਿੰਦਰ ਅਰੋੜਾ ਨੇ ਸੈਨੀਟੇਸ਼ਨ, ਨਾਲੀਆਂ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ। ਸ਼ੇਰਪੁਰ ਪਿੰਡ ਦੇ ਲਾਭ ਸਿੰਘ ਨੇ ਕਿਹਾ ਕਿ ਇੱਕ ਨਿੱਜੀ ਸਕੂਲ ਨੇ ਉਸ ਦੇ ਪੋਤੇ ਗਨਮੀਤ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ (ਐੱਲਸੀ) ਨਹੀਂ ਦਿੱਤਾ। ਇਸ ਕਾਰਨ ਉਸ ਦੀ ਅਗਲੀ ਪੜ੍ਹਾਈ ਵਿੱਚ ਰੁਕਾਵਟ ਆ ਰਹੀ ਹੈ। ਐੱਸਡੀਐੱਮ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸਡੀਐਮ ਸ਼ਿਵਜੀਤ ਭਾਰਤੀ ਨੇ ਕਿਹਾ ਕਿ ਕੈਂਪ ਰਾਹੀਂ ਸਬੰਧਤ ਵਿਭਾਗਾਂ ਨੂੰ ਮੌਕੇ ’ਤੇ ਸਮੱਸਿਆਵਾਂ ਹੱਲ ਕਰਨ ਲਈ ਨਿਰਦੇਸ਼ ਦਿੱਤੇ ਜਾਂਦੇ ਹਨ, ਜਿਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਹੋ ਸਕਦਾ ਹੈ, ਉਨ੍ਹਾਂ ਦਾ ਤੁਰੰਤ ਕੀਤਾ ਜਾਂਦਾ ਹੈ ਅਤੇ ਬਾਕੀ ਸਮੱਸਿਆਵਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।
ਐੱਸਡੀਐਮ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਹੱਲ ਕਰਨ ਦੀ ਹਦਾਇਤ ਕੀਤੀ ਕਿ ਉਹ ਜਨਤਕ ਸਮੱਸਿਆਵਾਂ ਦੇ ਹੱਲ ਲਈ ਇਸ ਮੌਕੇ ਨਾਇਬ ਤਹਿਸੀਲਦਾਰ ਸੰਜੀਵ ਅੱਤਰੀ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।