ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੈਂਪ ਦੌਰਾਨ ਐੱਸਡੀਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਧਿਕਾਰੀਆਂ ਨੂੰ ਮੌਕੇ ’ਤੇ ਦਿੱਤੀਆਂ ਹਦਾਇਤਾਂ; ਹਰੇਕ ਸ਼ਿਕਾਇਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਆਦੇਸ਼
Advertisement

ਪੱਤਰ ਪ੍ਰੇਰਕ

ਨਾਰਾਇਣਗੜ੍ਹ, 14 ਜੁਲਾਈ

Advertisement

ਸਬ-ਡਵੀਜ਼ਨ ਵਿੱਚ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਜਲਦੀ ਅਤੇ ਪਾਰਦਰਸ਼ੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਬ-ਡਿਵੀਜ਼ਨ ਪੱਧਰ ’ਤੇ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਐੱਸਡੀਐੱਮ ਸ਼ਿਵਜੀਤ ਭਾਰਤੀ ਨੇ ਕੀਤੀ। ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਲੈ ਕੇ ਕੈਂਪ ਵਿੱਚ ਆਏ।

ਐੱਸਡੀਐੱਮ ਸ਼ਿਵਜੀਤ ਭਾਰਤੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਹੈ ਕਿ ਹਰ ਵਿਅਕਤੀ ਦੀ ਸਮੱਸਿਆ ਦਾ ਹੱਲ ਤੇਜ਼ ਰਫ਼ਤਾਰ ਨਾਲ ਕੀਤਾ ਜਾਵੇ। ਇਸ ਨੀਤੀ ਤਹਿਤ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਜਨਤਾ ਨੂੰ ਦਫ਼ਤਰਾਂ ਵਿੱਚ ਭੱਜ-ਦੌੜ ਨਾ ਕਰਨੀ ਪਵੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਜਾਂ ਸਮੇਂ ਸਿਰ ਹੱਲ ਕੀਤਾ ਜਾ ਸਕੇ। ਕੈਂਪ ਦੌਰਾਨ ਬੁਢਾਪਾ ਪੈਨਸ਼ਨ, ਐੱਨਡੀਸੀ, ਸਫ਼ਾਈ, ਪਰਿਵਾਰਕ ਪਛਾਣ ਪੱਤਰ ਆਦਿ ਨਾਲ ਸਬੰਧਤ ਸਮੱਸਿਆਵਾਂ ਸਾਹਮਣੇ ਆਈਆਂ।

ਐੱਸਡੀਐੱਮ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਵਿੱਚ ਪ੍ਰਾਪਤ ਹੋਣ ਵਾਲੀ ਹਰੇਕ ਸ਼ਿਕਾਇਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਸਮੱਸਿਆਵਾਂ ਦੇ ਹੱਲ ਦੀ ਸਥਿਤੀ ਦੀ ਨਿਯਮਤ ਤੌਰ ’ਤੇ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ। ਕੈਂਪ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਯੋਗੇਸ਼ ਕੁਮਾਰ, ਬਲਾਕ ਸਿੱਖਿਆ ਅਧਿਕਾਰੀ ਸੁਦੇਸ਼ ਬਿੰਦਲ, ਏਐੱਫਐੱਸਓ ਵਿਨੈ ਸੈਣੀ ਸਣੇ ਨਗਰ ਨਿਗਮ, ਬਿਜਲੀ ਨਿਗਮ, ਜਨ ਸਿਹਤ ਇੰਜਨੀਅਰਿੰਗ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Advertisement