DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SDM ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਰਤੀਆ ਅਨਾਜ ਮੰਡੀ ਦਾ ਦੌਰਾ ਕੀਤਾ; ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਐੱਸ ਡੀ ਐੱਮ ਸੁਰਿੰਦਰ ਸਿੰਘ।
Advertisement

ਐੱਸ ਡੀ ਐੱਮ ਸੁਰਿੰਦਰ ਸਿੰਘ ਨੇ ਰਤੀਆ ਦੀ ਅਨਾਜ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਖ਼ਰੀਦ, ਖ਼ਰੀਦ ਏਜੰਸੀਆਂ ਦੇ ਕੰਮਕਾਜ ਅਤੇ ਖ਼ਰੀਦੇ ਗਏ ਝੋਨੇ ਦੀ ਲਿਫਟਿੰਗ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਸੁਰਿੰਦਰ ਸਿੰਘ ਨੇ ਖ਼ਰੀਦ ਏਜੰਸੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਮੰਡੀ ਵਿੱਚ ਪਹਿਲਾਂ ਹੀ ਖ਼ਰੀਦੇ ਜਾ ਚੁੱਕੇ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਮੰਡੀ ਵਿੱਚ ਫ਼ਸਲ ਦੇ ਢੇਰ ਨਾ ਲੱਗਣ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਇਸ ਦੀ ਸਮੇਂ ਸਿਰ ਲਿਫਟਿੰਗ ਕਰਨਾ ਵੀ ਬੇਹੱਦ ਜ਼ਰੂਰੀ ਹੈ। ਜੇਕਰ ਖ਼ਰੀਦਿਆ ਗਿਆ ਝੋਨਾ ਲੰਬੇ ਸਮੇਂ ਤੱਕ ਮੰਡੀ ਵਿੱਚ ਹੀ ਪਿਆ ਰਹਿੰਦਾ ਹੈ ਤਾਂ ਨਵੀਂ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਥਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਾਰੀਆਂ ਖ਼ਰੀਦ ਏਜੰਸੀਆਂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਲਿਫਟਿੰਗ ਦੇ ਕੰਮ ਨੂੰ ਤਰਜੀਹ ਦੇਣ। ਐੱਸ ਡੀ ਐੱਮ ਨੇ ਕਿਹਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਕਿਸਾਨ ਪੂਰਾ ਸਾਲ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦੇ ਹਨ ਅਤੇ ਫ਼ਸਲ ਮੰਡੀ ਵਿੱਚ ਲਿਆਉਣ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਕੰਮ ਦੀ ਨਿਯਮਤ ਸਮੀਖਿਆ ਕਰਨ ਅਤੇ ਜਿੱਥੇ ਵੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ, ਉਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦਿੱਤਾ ਕਿ ਖ਼ਰੀਦ ਸੀਜ਼ਨ ਦੌਰਾਨ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਵੇ ਅਤੇ ਕਿਸਾਨਾਂ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਅਨੁਸਾਰ, ਮੰਡੀ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਸਿਰਫ਼ ਫ਼ਸਲ ਦੀ ਖ਼ਰੀਦ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਖ਼ਰੀਦੀ ਗਈ ਫ਼ਸਲ ਦੀ ਲਿਫਟਿੰਗ, ਮੰਡੀ ਵਿੱਚ ਥਾਂ ਦੀ ਉਪਲਬਧਤਾ ਅਤੇ ਕਿਸਾਨਾਂ ਦੀ ਸਹੂਲਤ ਵੱਲ ਵੀ ਬਰਾਬਰ ਧਿਆਨ ਦੇਣਾ ਜ਼ਰੂਰੀ ਹੈ।

Advertisement

Advertisement
Advertisement
×