ਐੱਸਡੀਐੱਮ ਸੁਰੇਸ਼ ਕੁਮਾਰ ਨੇ ਅਹੁਦਾ ਸੰਭਾਲਿਆ
ਪੱਤਰ ਪ੍ਰੇਰਕ ਰਤੀਆ, 11 ਫਰਵਰੀ ਐੱਸਡੀਐਮ ਸੁਰੇਸ਼ ਕੁਮਾਰ ਨੇ ਰਤੀਆ ਦੇ ਸਬ-ਡਿਵੀਜ਼ਨਲ ਅਫਸਰ (ਸਿਵਲ) ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਬਾਢੜਾ ਵਿੱਚ ਤਾਇਨਾਤ ਸੀ। ਐੱਸਡੀਐੱਮ ਸੁਰੇਸ਼ ਕੁਮਾਰ ਦਾ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਕਾਨੂੰਨਗੋ ਪ੍ਰਿਥਵੀਰਾਜ ਅਤੇ ਹੋਰ ਅਧਿਕਾਰੀਆਂ ਨੇ...
Advertisement
ਪੱਤਰ ਪ੍ਰੇਰਕ
ਰਤੀਆ, 11 ਫਰਵਰੀ
Advertisement
ਐੱਸਡੀਐਮ ਸੁਰੇਸ਼ ਕੁਮਾਰ ਨੇ ਰਤੀਆ ਦੇ ਸਬ-ਡਿਵੀਜ਼ਨਲ ਅਫਸਰ (ਸਿਵਲ) ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਬਾਢੜਾ ਵਿੱਚ ਤਾਇਨਾਤ ਸੀ। ਐੱਸਡੀਐੱਮ ਸੁਰੇਸ਼ ਕੁਮਾਰ ਦਾ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਕਾਨੂੰਨਗੋ ਪ੍ਰਿਥਵੀਰਾਜ ਅਤੇ ਹੋਰ ਅਧਿਕਾਰੀਆਂ ਨੇ ਸਵਾਗਤ ਕੀਤਾ। ਐੱਸਡੀਐੱਮ ਸੁਰੇਸ਼ ਕੁਮਾਰ ਨੇ ਕਿਹਾ ਕਿ ਜੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਮਿਲ ਕੇ ਕੰਮ ਕਰਨ ਤਾਂ ਨਤੀਜੇ ਚੰਗੇ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਅਤੇ ਜਨਤਾ ਨੂੰ ਪ੍ਰਸ਼ਾਸਨ ਤੋਂ ਬਹੁਤ ਉਮੀਦਾਂ ਹਨ, ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦੇਣੀ ਚਾਹੀਦੀ।
Advertisement