ਐੱਸ ਡੀ ਐੱਮ ਨੇ ਤਹਿਸੀਲ ਦਫ਼ਤਰ ਦਾ ਦੌਰਾ ਕੀਤਾ
ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਮਿਨੀ ਸਕੱਤਰੇਤ ਸਥਿਤ ਤਹਿਸੀਲ ਦਫ਼ਤਰ ਅਤੇ ਅੰਨਤੋਦਿਆ ਸਰਲ ਕੇਂਦਰ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਨਵੇਂ ਸ਼ੁਰੂ ਕੀਤੇ ਗਏ ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਰਜਿਸਟਰੀ ਪ੍ਰਕਿਰਿਆ ਦੇ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ...
Advertisement
ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਮਿਨੀ ਸਕੱਤਰੇਤ ਸਥਿਤ ਤਹਿਸੀਲ ਦਫ਼ਤਰ ਅਤੇ ਅੰਨਤੋਦਿਆ ਸਰਲ ਕੇਂਦਰ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਨਵੇਂ ਸ਼ੁਰੂ ਕੀਤੇ ਗਏ ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਰਜਿਸਟਰੀ ਪ੍ਰਕਿਰਿਆ ਦੇ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਸਟਮ ਨਾਗਰਿਕਾਂ ਲਈ ਸਹੂਲਤ ਵਧਾਉਣ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਕਿਹਾ ਕਿ ਪੇਪਰਲੈੱਸ ਰਜਿਸਟਰੀ ਪ੍ਰਕਿਰਿਆ ਹੁਣ ਨਾਗਰਿਕਾਂ ਨੂੰ ਕਾਗਜ਼ੀ ਕਾਰਵਾਈ ਤੋਂ ਮੁਕਤ ਕਰੇਗਾ। ਡਿਜੀਟਲ ਰਜਿਸਟਰੇਸ਼ਨ ਨੇ ਦਸਤਾਵੇਜ਼ ਸੁਰੱਖਿਆ, ਟਰੈਕਿੰਗ ਅਤੇ ਰਿਕਾਰਡ ਪ੍ਰਬੰਧਨ ਨੂੰ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਵਿੱਚ ਲੋਕਾਂ ਨੂੰ ਕੋਈ ਸਮੱਸਿਆ ਨਾ ਆਵ।
Advertisement
Advertisement
