DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਸ ਡੀ ਐੱਮ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਸਿਹਤ ਸਹੂਲਤਾਂ ਦਾ ਜਾਇਜ਼ਾ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ਠੰਢ ਤੋਂ ਬਚਣ ਲਈ ਅੱਗ ਸੇਕਦੇ ਹੋਏ ਲੋਕ। -ਫੋਟੋ: ਪੀਟੀਆਈ
Advertisement

ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਅੱਜ ਸਿਵਲ ਹਸਪਤਾਲ ਨਰਾਇਣਗੜ੍ਹ ਦਾ ਦੌਰਾ ਕਰ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਪ੍ਰਸ਼ਾਸਨ, ਡਾਕਟਰਾਂ, ਸਿਹਤ ਮੁਲਾਜ਼ਮਾਂ ਅਤੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ। ਐੱਸ ਡੀ ਐੱਮ ਨੇ ਮਹਿਲਾ ਵਾਰਡ ਦਾ ਨਿਰੀਖਣ ਕੀਤਾ, ਜਿੱਥੇ ਸਫਾਈ, ਦਵਾਈਆਂ, ਬਿਸਤਰਿਆਂ ਦੀ ਸਥਿਤੀ ਅਤੇ ਮਰੀਜ਼ਾਂ ਦੀਆਂ ਸਹੂਲਤਾਂ ਦਾ ਮੁਲਾਂਕਣ ਕੀਤਾ। ਫਿਰ ਉਹ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਕਤਾਰ ਪ੍ਰਬੰਧਾਂ ਅਤੇ ਸਟਾਫ ਦੀ ਕਾਰਗੁਜ਼ਾਰੀ ਦਾ ਨਿਰੀਖਣ ਕਰਨ ਲਈ ਰਜਿਸਟ੍ਰੇਸ਼ਨ ਰੂਮ ਵਿੱਚ ਪਹੁੰਚੇ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਉਪਲੱਬਧ ਡਾਕਟਰੀ ਉਪਕਰਨਾਂ, ਡਾਕਟਰਾਂ ਦੀ ਤਾਇਨਾਤੀ ਅਤੇ ਤੁਰੰਤ ਇਲਾਜ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਹਸਪਤਾਲ ਦੀ ਲੈਬ ਦਾ ਵੀ ਨਿਰੀਖਣ ਕੀਤਾ ਅਤੇ ਇਸ ਦੀਆਂ ਟੈਸਟਿੰਗ ਸਹੂਲਤਾਂ, ਰਿਪੋਰਟ ਵੰਡ ਪ੍ਰਣਾਲੀ ਅਤੇ ਜ਼ਰੂਰੀ ਸਰੋਤਾਂ ਬਾਰੇ ਪੁੱਛ-ਗਿੱਛ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਟੈਸਟ ਰਿਪੋਰਟਾਂ ਸਮੇਂ ਸਿਰ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਨਿਰੀਖਣ ਤੋਂ ਬਾਅਦ ਐੱਸ ਡੀ ਐੱਮ ਨੇ ਸਿਵਲ ਹਸਪਤਾਲ ਦੀ ਨਵੀਂ ਬਣੀ ਇਮਾਰਤ ਦਾ ਨਿਰੀਖਣ ਕੀਤਾ ਅਤੇ ਉਸਾਰੀ ਕਾਰਜ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਨਰਾਇਣਗੜ੍ਹ ਨੂੰ 50 ਬਿਸਤਰਿਆਂ ਤੋਂ 100 ਬਿਸਤਰਿਆਂ ਤੱਕ ਵਧਾਇਆ ਜਾ ਰਿਹਾ ਹੈ ਤਾਂ ਜੋ ਇਲਾਕੇ ਦੇ ਵਸਨੀਕ ਸਥਾਨਕ ਪੱਧਰ ’ਤੇ ਬਿਹਤਰ ਸਿਹਤ ਸਹੂਲਤਾਂ ਲੈ ਸਕਣ। ਹਸਪਤਾਲ ਦੇ ਵਿਸਥਾਰ ’ਤੇ ਕੁੱਲ 41 ਕਰੋੜ 64 ਲੱਖ ਰੁਪਏ ਖਰਚੇ ਜਾਣਗੇ। ਇਸ ਮੌਕੇ ਐੱਸ ਐੱਮ ਓ ਡਾ. ਰਾਕੇਸ਼ ਸੈਣੀ ਅਤੇ ਐੱਸ ਐੱਮ ਓ ਡਾ. ਮਨੋਜ ਨੇ ਐੱਸ ਡੀ ਐੱਮ ਨੂੰ ਹਸਪਤਾਲ ਵਿੱਚ ਉਪਲੱਬਧ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

Advertisement
Advertisement
×