DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੱਤਰ ਤੇ ਡਾਇਰੈਕਟਰ ਵੱਲੋਂ ਸਰਕਾਰੀ ਸਕੂਲਾਂ ਦੀ ਜਾਂਚ

ਇਮਾਰਤਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਸਣੇ ਕਈ ਖਾਮੀਆਂ ਮਿਲੀਆਂ

  • fb
  • twitter
  • whatsapp
  • whatsapp
featured-img featured-img
ਸਰਕਾਰੀ ਸਕੂਲ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ।
Advertisement
ਯੂ ਟੀ ਦੀ ਸਿੱਖਿਆ ਸਕੱਤਰ ਤੇ ਡਾਇਰੈਕਟਰ ਸਕੂਲ ਐਜੂਕੇਸ਼ਲ ਨੇ ਅੱਜ ਸਰਕਾਰੀ ਸਕੂਲਾਂ ਦੀ ਅਚਨਚੇਤ ਜਾਂਚ ਕੀਤੀ। ਇਸ ਦੌਰਾਨ ਸਕੂਲਾਂ ਵਿੱਚ ਕਈ ਖਾਮੀਆਂ ਮਿਲੀਆਂ। ਅਧਿਕਾਰੀਆਂ ਨੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਹ ਖਾਮੀਆਂ 15 ਦਿਨਾਂ ਵਿੱਚ ਦੂਰ ਕਰ ਕੇ ਰਿਪੋਰਟ ਭੇਜੀ ਜਾਵੇ। ਇਸ ਤੋਂ ਇਲਾਵਾ ਇੱਕ ਸਕੂਲ ਵਿੱਚ ਅਧਿਆਪਕ ਦੇ ਜਮਾਤ ’ਚ ਨਾ ਹੋਣ ਦਾ ਪਤਾ ਲੱਗਿਆ ਪਰ ਅਧਿਕਾਰੀਆਂ ਨੇ ਇਸ ਵਾਰ ਅਧਿਆਪਕ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ। ਅਧਿਕਾਰੀਆਂ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਉਹ ਰੋਜ਼ਾਨਾ ਅਧਿਆਪਕਾਂ ਦੇ ਜਮਾਤਾਂ ਵਿੱਚ ਪੜ੍ਹਾਉਣ ਦੀ ਜਾਂਚ ਕਰਨ।

ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਪ੍ਰੇਰਨਾ ਪੁਰੀ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਨਿਤਿਸ਼ ਸਿੰਗਲਾ ਨੇ ਅੱਜ ਸਰਕਾਰੀ ਮਾਡਲ ਹਾਈ ਸਕੂਲਾਂ ਆਰੀ ਸੀ-1, ਆਰ ਸੀ-2 ਤੇ ਆਰ ਸੀ-3 ਦੀ ਜਾਂਚ ਕੀਤੀ। ਇਸ ਦੌਰਾਨ ਸਕੂਲਾਂ ਵਿੱਚ ਮੁਰੰਮਤ ਦੇ ਕੰਮ ਅਧੂਰੇ ਮਿਲੇ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਪੀਣ ਵਾਲੇ ਸਾਫ ਪਾਣੀ ਦੀ ਅਣਹੋਂਦ ਮਿਲੀ। ਇਨ੍ਹਾਂ ਸਕੂਲਾਂ ਵਿੱਚ ਵਾਟਰ ਪਿਊਰੀਫਾਇਰ ਖਰਾਬ ਸਨ ਤੇ ਕਈ ਪੱਖੇ ਤੇ ਕਈ ਕੂਲਰ ਵੀ ਕੰਮ ਨਹੀਂ ਕਰ ਰਹੇ ਸਨ। ਇਹੀ ਵੀ ਪਤਾ ਲੱਗਾ ਹੈ ਕਿ ਇਹ ਪੱਖੇ ਤੇ ਕੂਲਰ ਪਿਛਲੇ ਸਾਲ ਗਰਮੀਆਂ ਦੇ ਖਰਾਬ ਪਏ ਹਨ, ਜਿਨ੍ਹਾਂ ਨੂੰ ਹੁਣ ਤਕ ਠੀਕ ਨਹੀਂ ਕਰਵਾਇਆ ਗਿਆ। ਸਿੱਖਿਆ ਵਿਭਾਗ ਦੇ ਇੱਕ ਅਧਿਆਪਕ ਨੇ ਦੱਸਿਆ ਕਿ ਅਧਿਕਾਰੀ ਸਕੂਲਾਂ ਦੇ ਖੇਡ ਮੈਦਾਨ ਵਿੱਚ ਸਹੂਲਤਾਂ ਤੋਂ ਵੀ ਨਾਖੁਸ਼ ਦਿਖੇ ਤੇ ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਸਾਰੇ ਬਣਦੇ ਇੰਤਜ਼ਾਮ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਕੋਲੋਂ ਅਧਿਆਪਕਾਂ ਦੇ ਪੜ੍ਹਾਉਣ ਦੇ ਤਰੀਕੇ ਬਾਰੇ ਜਾਣਕਾਰੀ ਲਈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਅਧਿਆਪਕਾਂ ਵਲੋਂ ਪੜ੍ਹਾਇਆ ਸਾਰਾ ਕੁਝ ਸਮਝ ਆ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਵਾਤਾਵਰਨ ਦੀ ਸੰਭਾਲ ਬਾਰੇ ਸਵਾਲ ਜਵਾਬ ਵੀ ਕੀਤੇ। ਉਨ੍ਹਾਂ ਮਿੱਡ-ਡੇਅ ਮੀਲ ਬਾਰੇ ਵੀ ਜਾਣਕਾਰੀ ਲਈ।

Advertisement

ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਡੀ ਈ ਓ ਦਫ਼ਤਰ ਦੀ ਜਾਂਚ

ਯੂ ਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤਿਸ਼ ਸਿੰਗਲਾ ਨੇ ਅੱਜ ਦੁਪਹਿਰ ਵੇਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕਟਰ 19 ਦੀ ਜਾਂਚ ਕੀਤੀ ਤੇ ਸਟਾਫ ਬਾਰੇ ਜਾਣਕਾਰੀ ਲਈ। ਉਨ੍ਹਾਂ ਡੀ ਈ ਓ ਦਫ਼ਤਰ ਵਿਚ ਤਾਇਨਾਤ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਕੰਮ ਦੇ ਬੋਝ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਸਿੱਖਿਆ ਦੇ ਪ੍ਰਾਜੈਕਟਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਕੀਤੀ।

Advertisement

Advertisement
×