ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਤਹਿਤ ਸੁਰੱਖਿਆ ਸਖ਼ਤ
ਕੁਰੂਕਸ਼ੇਤਰ ਵਿੱਚ ਤਿੰਨ ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਕਪਤਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵੀ.ਵੀ.ਆਈ.ਪੀ. ਆਗਮਨ ਨੂੰ ਸਫ਼ਲ ਅਤੇ ਸੁਰੱਖਿਅਤ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਲਈ ਆਪਣੇ ਫ਼ਰਜ਼ ਦੀ ਪਾਲਣਾ ਕਰਨ ਵਿੱਚ ਕੋਤਾਹੀ ਨਾ ਵਰਤੀ ਜਾਏ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਉਣ ਨੂੰ ਲੈ ਕੇ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਗਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਲੈ ਕੇ ਛੇ ਐੱਸ ਪੀ 20 ਡੀ ਐੱਸ ਪੀ ਸਣੇ ਪੁਲੀਸ ਦੀਆਂ 22 ਕੰਪਨੀਆਂ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣਗੀਆਂ। ਡਿਊਟੀ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਰੀ ਸਹਿਣ ਨਹੀਂ ਕੀਤੀ ਜਾਵੇਗਾ। ਕਰਮਚਾਰੀ ਦਿਨ ਤੇ ਰਾਤ ਦੀਆਂ ਸ਼ਿਫਟਾਂ ’ਤੇ ਤਾਇਨਾਤ ਹੋਣਗੇ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਕੁਰੂਕਸ਼ੇਤਰ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੇ ਗਲਾਈਡਰ ਅਤੇ ਡਰੋਨ ਉਡਾਉਣ ’ਤੇ ਪਾਬੰਦੀ ਰਹੇਗੀ। ਇਸ ਦੇ ਸਬੰਧ ਵਿੱਚ ਸਾਰੇ ਥਾਣਾ ਇੰਚਾਰਜਾਂ ਅਤੇ ਡਿਊਟੀ ’ਤੇ ਤਾਇਨਾਤ ਪੁਲੀਸ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਪੁਲੀਸ ਵੱਲੋਂ ਵੀ.ਵੀ.ਆਈ.ਪੀ. ਆਗਮਨ ਨੂੰ ਲੈ ਕੇ ਜ਼ਿਲ੍ਹਾ ਭਰ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ ਪ੍ਰਦਰਸ਼ਨੀ ਵਾਲੀ ਥਾਂ ਮੇਲਾ ਗਰਾਊਂਡ ਵਿੱਚ ਚੈਕਿੰਗ ਅਭਿਆਨ ਜਾਰੀ ਹੈ।