ਪੱਤਰ ਪ੍ਰੇਰਕ
ਜੀਂਦ, 24 ਸਤੰਬਰ
ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਐੱਮਐੱਸਐੱਮਈ ਵਿਭਾਗ ਨੇ ਇੱਥੇ ਸੈਮੀਨਾਰ ਕੀਤਾ। ਉਪ-ਨਿਰਦੇਸ਼ਕ ਧਰਮਿੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਨ ਯੋਜਨਾ ਕੇਂਦਰ ਸਰਕਾਰ ਦੀ ਅਹਿਮ ਯੋਜਨਾ ਹੈ ਜਿਸ ਤਹਿਤ ਕੋਈ ਵੀ ਨਾਗਰਿਕ ਅਪਣਾ ਸਵੈ-ਰੁਜ਼ਗਾਰ ਸਥਾਪਿਤ ਕਰ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਵਿੱਚ ਨਵੀਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਸਬਸਿਡੀ ਅਧਾਰਿਤ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜੀਂਦ ਦੇ ਡੀਸੀ ਡਾ. ਮਨੋਜ ਕੁਮਾਰ ਦੇ ਮਾਰਗ ਦਿਸ਼ਾ ਵਿੱਚ ਜ਼ਿਲ੍ਹਾ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗ (ਐੱਮਐੱਸਐੱਮਈ) ਕੇਂਦਰ ਜੀਂਦ ਵੱਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਨ ਪ੍ਰੋਗਰਾਮ ਤਹਿਤ ਨਵੀਂਆਂ ਉਦਯੋਗਿਕ ਇਕਾਈਆਂ ਦੀ ਸਥਾਪਨਾ ਲਈ ਰਿਆਇਤੀ ਦਰਾਂ ਉੱਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵਿੱਚ 15 ਤੋਂ 35 ਪ੍ਰਤੀਸ਼ਤ ਤੱਕ ਦੀ ਸਬਸਿਡੀ ਦੀ ਤਜਵੀਜ਼ ਹੈ।