ਪੱਤਰ ਪ੍ਰੇਰਕ
ਯਮੁਨਾਨਗਰ, 9 ਮਾਰਚ
ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਫਾਰਮੇਸੀ ਨੇ ਉੱਤਰੀ ਜ਼ੋਨ ਏਪੀਟੀਆਈ ਦੀ ਸ਼ੁਰੂਆਤ ਕਰਦਿਆਂ ਮਹਿਲਾ ਫਰਮ ਦੇ ਸਹਿਯੋਗ ਨਾਲ ‘ਉਸ ਦੀ ਆਵਾਜ਼, ਉਸ ਦੇ ਅਧਿਕਾਰ, ਸਮਾਨਤਾ ਅਤੇ ਸਸ਼ਕਤੀਕਰਨ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਸੈਮੀਨਾਰ ਕਰਵਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਕੁਮਾਰ ਗੌਰਵ ਨੇ ਮੁੱਖ ਮਹਿਮਾਨ, ਪਤਵੰਤਿਆਂ ਅਤੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਸਮਾਗਮ ਵਿੱਚ ਹਰਿਆਣਾ ਰਾਜ ਬਾਲ ਭਲਾਈ ਦੀ ਜਨਰਲ ਸਕੱਤਰ ਡਾ. ਸੁਸ਼ਮਾ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਸੈਮੀਨਾਰ ਵਿੱਚ ਡਾ. ਇੰਦੂ ਪਾਲ ਕੌਰ ਪ੍ਰੋਫੈਸਰ, ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਡਾ. ਕੰਚਨ ਕੋਹਲੀ, ਡਾਇਰੈਕਟਰ, ਲੋਇਡ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗ੍ਰੇਟਰ ਨੋਇਡਾ, ਡਾ. ਜਯਤਾ ਭੌਮਿਕ, ਵਿਗਿਆਨੀ ਈ, ਬ੍ਰਿਕ- ਰਾਸ਼ਟਰੀ ਖੇਤੀਬਾੜੀ-ਭੋਜਨ ਅਤੇ ਬਾਇਓ ਮੈਨੂਫੈਕਚਰਿੰਗ ਸੰਸਥਾ, ਬਾਇਓਟੈਕਨਾਲੋਜੀ ਵਿਭਾਗ, ਭਾਰਤ ਸਰਕਾਰ ਮੁਹਾਲੀ, ਡਾ. ਇਪਸਿਤਾ ਰਾਏ, ਪ੍ਰੋਫੈਸਰ, ਬਾਇਓਟੈਕਨਾਲੋਜੀ ਵਿਭਾਗ ਨਾਈਪਰ, ਐੱਸਏਐੱਸ ਨਗਰ ਨੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਚਰਚਾ ਕੀਤੀ ਅਤੇ ਮਹਿਲਾਵਾਂ ਨੂੰ ਆਪੋ ਆਪਣੇ ਖੇਤਰਾਂ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਸੈਮੀਨਾਰ ਵਿੱਚ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼, ਪੰਜਾਬ ਦੀ ਪ੍ਰੋਫੈਸਰ ਡਾ. ਪੂਨਮ ਪਿਪਲਾਨੀ, ਡਾ. ਦੀਪਤੀ ਪੰਡਿਤਾ, ਪ੍ਰੋਫੈਸਰ, ਦਿੱਲੀ ਫਾਰਮਾਸਿਊਟੀਕਲ ਸਾਇੰਸਜ਼ ਐਂਡ ਰਿਸਰਚ ਯੂਨੀਵਰਸਿਟੀ, ਨਵੀਂ ਦਿੱਲੀ ਸ਼ਾਮਲ ਸੀ। ਉਨ੍ਹਾਂ ਮਹਿਲਾਵਾਂ ਨੂੰ ਜੀਵਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਤੋੜਨ ਅਤੇ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਸਮਾਗਮ ਵਿੱਚ ਲਗਪਗ 230 ਵਿਦਿਆਰਥਣਾਂ ਅਤੇ ਮਹਿਲਾਵਾਂ ਨੇ ਹਿੱਸਾ ਲਿਆ। ਭਾਗੀਦਾਰਾਂ ਨੇ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਪੋਸਟਰ ਵੀ ਬਣਾਏ ਅਤੇ ਸਮਾਜ ਨੂੰ ਔਰਤਾਂ ਦੇ ਅਧਿਕਾਰਾਂ ਅਤੇ ਸਸ਼ਕਤੀਕਰਨ ਦੀ ਵਕਾਲਤ ਕਰਦੇ ਰਹਿਣ ਦੀ ਵਕਾਲਤ ਕਰਨ ਦੇ ਸੰਦੇਸ਼ ਨਾਲ ਰਾਸ਼ਟਰੀ ਸੈਮੀਨਾਰ ਦੀ ਸਮਾਪਤੀ ਹੋਈ ।
ਕਾਲਜ ਵਿੱਚ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਸਮਾਗਮ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸਰਦਾਰ ਚਾਨਣ ਸਿੰਘ ਘੁੰਮਣ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਵਿੱਚ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਮਹਿਲਾ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਕੋਆਰਡੀਨੇਟਰ ਮਨਿੰਦਰ ਘੁੰਮਣ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਦਿਨ ਸਾਡੇ ਵਿਸ਼ਵ ਸਮਾਜ ਵਿਚ ਔਰਤਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਤੇ ਯੋਗਦਾਨਾਂ ਤੇ ਵਿਚਾਰ ਕਰਨ ਦਾ ਮੌਕਾ ਹੈ ਤੇ ਇਹ ਦਿਨ ਦੁਨੀਆਂ ਭਰ ਵਿਚ ਔਰਤਾਂ ਦੇ ਅਧਿਕਾਰਾਂ ਵਿਚ ਕਮੀਆਂ ਬਾਰੇ ਜਾਗਰੂਕਤਾ ਵੀ ਪੈਦਾ ਕਰਦਾ ਹੈ। ਸਤਲੁਜ ਸਕੂਲ ਦੇ ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਕਾਲਜ ਦੀ ਵਿਦਿਆਰਥਣ ਨਿਸ਼ਾ ਨੇ ਵੀ ਆਪਣੇ ਨਿੱਜੀ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਕਾਲਜ ਦੀ ਬੀਐੱਡ ਪਹਿਲੇ ਸਾਲ ਦੀ ਵਿਦਿਆਰਥਣ ਅੰਜਲੀ ਨੇ ਕਵਿਤਾ, ਕਿਰਨ ਤੇ ਨੇਹਾ ਨੇ ਮਹਿਲਾ ਸਸ਼ਕਤੀਕਰਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸਕੂਲ ਪ੍ਰਬੰਧਕ ਮੁਕੇਸ਼ ਦੂਆ, ਸੁਮਨ ਲਤਾ, ਰਾਜਿੰਦਰ ਕੌਰ, ਸੁਸ਼ਮਾ, ਕਮਲਜੀਤ ਕੌਰ, ਦੀਪਤੀ, ਵਿਨਿਤਾ ਗੁਪਤਾ ਆਦਿ ਤੋਂ ਇਲਾਵਾ ਹੋਰ ਸਟਾਫ ਮੌਜੂਦ ਸੀ।