DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਨਾਨਕ ਕਾਲਜ ’ਚ ਅੰਬੇਡਕਰ ’ਤੇ ਸੈਮੀਨਾਰ

ਡਾ. ਅੰਬੇਡਕਰ ਦੇ ਜੀਵਨ ਦਰਸ਼ਨ ਬਾਰੇ ਵਿਚਾਰ ਸਾਂਝੇ ਕੀਤੇ

  • fb
  • twitter
  • whatsapp
  • whatsapp
featured-img featured-img
ਸੈਮੀਨਾਰ ਵਿੱਚ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।
Advertisement

ਇੱਥੇ ਗੁਰੂ ਨਾਨਕ ਗਰਲਜ਼ ਕਾਲਜ ਵਿਚ ‘ਡਾ. ਬੀ ਆਰ ਅੰਬੇਡਕਰ-ਸਮਾਜ ਸੁਧਾਰਕ ਤੋਂ ਕਾਨੂੰਨ ਨਿਰਮਾਤਾ ਤੱਕ’ ਵਿਸ਼ੇ ’ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਸ਼ਬਦ ਗਾਇਣ ਅਤੇ ਰਸਮੀ ਦੀਪ ਜਗਾਉਣ ਨਾਲ ਹੋਈ। ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਸੰਖੇਪ ਜਾਣਕਾਰੀ ਦਿੱਤੀ। ਕਾਲਜ ਪ੍ਰਧਾਨ ਮਹੰਤ ਕਰਮਜੀਤ ਸਿੰਘ, ਜਨਰਲ ਸਕੱਤਰ ਸਰਦਾਰ ਮਨੋਰੰਜਨ ਸਿੰਘ ਸਾਹਨੀ ਅਤੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਸੈਮੀਨਾਰ ਵਿਚ ਡਾ. ਵਿਕਾਸ ਸੱਭਰਵਾਲ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਡਾ. ਅੰਬੇਡਕਰ ਦੇ ਜੀਵਨ ਅਤੇ ਕਾਰਜਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਪਹਿਲੇ ਤਕਨੀਕੀ ਸੈਸ਼ਨ ਵਿੱਚ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਂਟਰ ਫਾਰ ਸੋਸ਼ਲ ਵਰਕ ਦੀ ਚੇਅਰਪਰਸਨ ਪ੍ਰੋਫੈਸਰ ਡਾ. ਮੋਨਿਕਾ ਮੁੰਜਿਆਲ ਸਿੰਘ ਅਤੇ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਰਾਜਨੀਤੀ ਸ਼ਾਸਤਰ ਦੇ ਐਸੋਸੀਏਟ ਪ੍ਰੋਫੈਸਰ ਡਾ. ਸ਼੍ਰੀ ਪ੍ਰਕਾਸ਼ ਨੇ ਆਪਣੇ ਵਿਚਾਰ ਸਾਂਝੇ ਕੀਤੇ। ਦੂਜੇ ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਗੁਰੂ ਨਾਨਕ ਖਾਲਸਾ ਕਾਲਜ ਦੇ ਇਤਿਹਾਸ ਦੇ ਐਸੋਸੀਏਟ ਪ੍ਰੋਫੈਸਰ ਡਾ. ਅਨੁਰਾਗ ਅਤੇ ਗੋਚਰ ਮਹਾਵਿਦਿਆਲਾ, ਰਾਮਪੁਰ (ਸਹਾਰਨਪੁਰ) ਦੇ ਇਤਿਹਾਸ ਦੇ ਐਸੋਸੀਏਟ ਪ੍ਰੋਫੈਸਰ ਡਾ. ਆਲੋਕ ਕੁਮਾਰ ਨੇ ਕੀਤੀ ਜਦਕਿ ਆਫਲਾਈਨ ਸੈਸ਼ਨ ਦੀ ਪ੍ਰਧਾਨਗੀ ਸਰਕਾਰੀ ਕਾਲਜ, ਸਰਸਵਤੀ ਨਗਰ (ਮੁਸਤਫਾਬਾਦ) ਦੇ ਇਤਿਹਾਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਕੀਤੀ।

Advertisement
Advertisement
×