ਪੱਤਰ ਪ੍ਰੇਰਕ
ਯਮੁਨਾਨਗਰ, 19 ਜੂਨ
ਇੱਥੇ ਮੀਡੀਆ ਵੈੱਲਬੀਇੰਗ ਐਸੋਸੀਏਸ਼ਨ ਵੱਲੋਂ ਇੱਥੇ ਇੱਕ ਰਿਜ਼ਾਰਟ ਵਿੱਚ ਸਮਾਜ ਵਿੱਚ ਵੱਧ ਰਹੇ ਨਸ਼ੇ, ਪੁਲੀਸ, ਸਰਕਾਰ ਅਤੇ ਪੱਤਰਕਾਰਾਂ ਲਈ ਚੁਣੌਤੀਆਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਉਦਘਾਟਨ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁਰਜਰ ਨੇ ਕੀਤਾ ਜਦਕਿ ਪ੍ਰਧਾਨਗੀ ਏਡੀਜੀਪੀ ਹਰਿਆਣਾ ਰਾਜ ਨਾਰਕੋਟਿਕਸ ਬਿਊਰੋ ਸ਼੍ਰੀਕਾਂਤ ਜਾਧਵ ਨੇ ਕੀਤੀ। ਸਿੱਖਿਆ ਮੰਤਰੀ ਕੰਵਰਪਾਲ ਗੁਜਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੱਤਰਕਾਰਾਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਪੱਤਰਕਾਰ ਸਮਾਜ ਅਤੇ ਦੇਸ਼ ਲਈ ਚੰਗਾ ਕੰਮ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਪੱਤਰਕਾਰਾਂ ਨੂੰ ਸਹੂਲਤਾਂ ਦਿੱਤੀਆਂ ਹਨ ਅਤੇ ਹੋਰ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਅੰਬਾਲਾ ਰੇਂਜ ਦੇ ਏਡੀਜੀਪੀ ਹਰਿਆਣਾ ਰਾਜ ਨਾਰਕੋਟਿਕਸ ਬਿਊਰੋ ਸ਼੍ਰੀਕਾਂਤ ਜਾਧਵ ਨੇ ਨਸ਼ਿਆਂ ਦੇ ਖ਼ਿਲਾਫ਼ ਇੱਕ ਜਨ ਅੰਦੋਲਨ ਸ਼ੁਰੂ ਕਰਨ ਦੀ ਲੋੜ ਹੈ ਤੇ ਅੰਦੋਲਨ ਵਿੱਚ ਪੱਤਰਕਾਰ ਵੱਡੀ ਭੂਮਿਕਾ ਨਿਭਾਅ ਸਕਦੇ ਹਨ।