DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਤਲੁਜ ਸਕੂਲ ਵਿੱਚ ਵਾਤਾਵਰਨ ਸੁਰੱਖਿਆ ਬਾਰੇ ਸੈਮੀਨਾਰ

ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

  • fb
  • twitter
  • whatsapp
  • whatsapp
featured-img featured-img
ਸਮਾਗਮ ਵਿੱਚ ਮੌਜੂਦ ਵਿਦਿਆਰਥੀ ਤੇ ਸਕੂਲ ਪ੍ਰਬੰਧਕ।
Advertisement

ਆਰੀਆ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ‘ਸੰਖਿਆਵਾਂ ਵਿਚ ਸਦਭਾਵਨਾ ਕੁਦਰਤ ਵਿਚ ਸੰਤੁਲਨ ਵਿਸ਼ੇ’ ’ਤੇ ਇਕ ਜਾਣਕਾਰੀ ਭਰਪੂਰ ਸੈਮੀਨਾਰ ਕਰਾਇਆ ਗਿਆ। ਇਸ ਵਿਚ 9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਗਣਿਤ ਤੇ ਕੁਦਰਤ ਦੇ ਡੂੰਘੇ ਸਬੰਧਾਂ ਬਾਰੇ ਜਾਗਰੂਕ ਕਰਨਾ ਤੇ ਵਾਤਾਵਰਨ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਸੈਮੀਨਾਰ ਵਿਚ ਕਾਲਜ ਦੀ ਪ੍ਰੋਫੈਸਰ ਡਾ. ਹੇਮਾ ਸੁਖੀਜਾ ਤੇ ਇਸ਼ਿਕਾ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਅਰਪਿਤਾ, ਵੰਸ਼ਿਕਾ ਸਿੰਗਲਾ, ਸਿਮਰਨਜੀਤ ਕੌਰ, ਨੈਨਸੀ, ਮਧੂਦੀਪ ਤੇ ਸੇਜਲ ਨੇ ਸੈਮੀਨਾਰ ਨੂੰ ਸੰਚਾਲਿਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਵਲੋਂ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ’ਤੇ ਸੈਸ਼ਨ ਬਹੁਤ ਹੀ ਦਿਲਚਸਪ, ਪ੍ਰੇਰਨਾਦਾਇਕ ਤੇ ਜਾਣਕਾਰੀ ਭਰਪੂਰ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਆਰ ਐਸ ਘੁੰਮਣ ਨੇ ਇਸ ਮੌਕੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਤੇ ਸਮੁੱਚਾ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ਜਿਨ੍ਹਾਂ ਇਸ ਪ੍ਰੋਗਰਾਮ ਨੂੰ ਸਫ਼ਲ ਬਨਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।

Advertisement
Advertisement
×