ਹੈਰੋਇਨ ਤਸਕਰੀ ਦੇ ਦੋਸ਼ ਹੇਠ ਜੇਲ੍ਹ ਭੇਜਿਆ
ਰਤੀਆ ਸ਼ਹਿਰ ਪੁਲੀਸ ਨੇ ਹੈਰੋਇਨ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਟੋਨੀ ਕੁਮਾਰ ਵਾਸੀ ਵਾਰਡ ਨੰਬਰ 14 ਰਤੀਆ ਵਜੋਂ ਹੋਈ ਹੈ। ਪੁਲੀਸ ਪਹਿਲਾਂ...
Advertisement
ਰਤੀਆ ਸ਼ਹਿਰ ਪੁਲੀਸ ਨੇ ਹੈਰੋਇਨ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਟੋਨੀ ਕੁਮਾਰ ਵਾਸੀ ਵਾਰਡ ਨੰਬਰ 14 ਰਤੀਆ ਵਜੋਂ ਹੋਈ ਹੈ। ਪੁਲੀਸ ਪਹਿਲਾਂ ਹੀ ਉਕਤ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਟੋਨੀ ਕੁਮਾਰ ਖ਼ਿਲਾਫ਼ ਪਹਿਲਾਂ ਵੀ ਪੰਜ ਕੇਸ ਦਰਜ ਹਨ। ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੇਟੀ ਕਾਲਜ ਰੋਡ ਨੇੜੇ ਸੁਖਚੈਨ ਨਹਿਰ ਦੇ ਨੇੜੇ ਦੋ ਨੌਜਵਾਨ ਇੱਕ ਮੋਟਰਸਾਈਕਲ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੂਚਨਾ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲੀਸ ਟੀਮ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਲਿਆ।
Advertisement
Advertisement