DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Seva Sankalp ਮੁਹਿੰਮ ਤਹਿਤ ਸੇਵਾ ਸੇਤੂ ਕੈਂਪ

ਲੋਕਾਂ ਨੂੰ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ

  • fb
  • twitter
  • whatsapp
  • whatsapp
featured-img featured-img
ਕੈਂਪ ਵਿੱਚ ਲੋਕਾਂ ਨਾਲ ਸਾਬਕਾ ਵਿਧਾਇਕ ਲਕਸ਼ਮਣ ਨਾਪਾ।
Advertisement

ਸੇਵਾ ਸੰਕਲਪ ਮੁਹਿੰਮ ਤਹਿਤ ਪਿੰਡ ਭਿਰੜਾਨਾ ਅਤੇ ਜੰਡਵਾਲਾ ਸੌਤਰ ਵਿੱਚ ਸੇਵਾ ਸੇਤੂ’ ਕੈਂਪ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਾਬਕਾ ਵਿਧਾਇਕ ਲਕਸ਼ਮਣ ਨਾਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਾਏ ਗਏ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਸਾਬਕਾ ਵਿਧਾਇਕ ਲਕਸ਼ਮਣ ਨਾਪਾ ਨੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਵੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੰਤਯੋਦਯ ਦੀ ਭਾਵਨਾ ਨਾਲ ਹਰੇਕ ਲੋੜਵੰਦ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਸਰਕਾਰ ਦਾ ਸੰਕਲਪ ਹੈ। ਇਸ ਤਰ੍ਹਾਂ ਦੇ ਸੇਵਾ ਸੇਤੂ ਕੈਂਪ ਪੇਂਡੂ ਖੇਤਰਾਂ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੇ ਹਨ, ਕਿਉਂਕਿ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਇੱਕੋ ਥਾਂ ’ਤੇ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ, ਸੇਵਾਵਾਂ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ ਵਿੱਚ ਵਿਭਾਗੀ ਪੱਧਰ ’ਤੇ ਹਰ ਸੰਭਵ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਐਡਵੋਕੇਟ ਸੁਮਨ ਖਿਚੜ, ਸੁਭਾਸ਼ ਖਿਚੜ, ਸਰਪੰਚ ਪਰਮਜੀਤ ਕੌਰ, ਸਰਪੰਚ ਪ੍ਰਤੀਨਿਧੀ ਜੱਸੀ, ਬਲਾਕ ਸਮਿਤੀ ਪ੍ਰਧਾਨ ਪੂਜਾ ਚਰਾਈਪੌਤਰਾ, ਸਾਬਕਾ ਮੰਡਲ ਪ੍ਰਧਾਨ ਹਵਾ ਸਿੰਘ, ਸਾਬਕਾ ਮੰਡਲ ਪ੍ਰਧਾਨ ਹਰੀਸ਼ ਆਹੂਜਾ, ਰਾਜੇਂਦਰ ਸੈਣੀ, ਸੁਭਾਸ਼ ਇੰਦੌਰਾ, ਕਿਰਨ ਰਾਣੀ, ਪ੍ਰਤਾਪ ਸਿਹਾਗ ਆਦਿ ਮੌਜੂਦ ਸਨ।

Advertisement
Advertisement
×