ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਮਿਤ ਸਿਖਲਾਈ ਸਬੰਧੀ ਸੱਤ ਰੋਜ਼ਾ ਕੈਂਪ ਸਮਾਪਤ

ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ
Advertisement

ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 8 ਜੁਲਾਈ

Advertisement

ਸਿੱਖ ਕੌਮ ਦੀ ਮਹਾਨ ਸੰਸਥਾ ਤੇ ਸਿੱਖਾਂ ਦੀ ਕਹੀ ਜਾਣ ਵਾਲੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਦਾਰ ਰਘੁਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਐੱਸਜੀਪੀਸੀ ਦੀ ਯੋਗ ਅਗਵਾਈ ਹੇਠ ਪਿੰਡ ਡੂੰਗਰਾ ਜ਼ਿਲ੍ਹਾ ਕਰਨਾਲ ਵਿੱਚ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਮਤਿ ਸਿਖਲਾਈ ਕੈਂਪ ਪਿੰਡ ਦੇ ਗੁਰਦੁਆਰੇ ਵਿੱਚ ਲਾਇਆ ਗਿਆ। ਅੱਜ ਸੱਤ ਰੋਜ਼ਾ ਕੈਂਪ ਦੀ ਸਮਾਪਤੀ ਮੌਕੇ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਿਆਈ ਸ਼ਤਾਬਦੀ ਨੂੰ ਸਮਰਪਿਤ ਸੀ। ਭਾਈ ਨਵਜੋਤ ਸਿੰਘ ਪ੍ਰਚਾਰਕ ਐੱਸਜੀਪੀਸੀ ਨੇ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਭਾਈ ਨਵਜੋਤ ਸਿੰਘ, ਭਾਈ ਮਨਿੰਦਰ ਜੀਤ ਸਿੰਘ ਖਾਲਸਾ, ਬੀਬੀ ਸੁਰਜੀਤ ਕੌਰ ਧਾਰਮਿਕ ਅਧਿਆਪਕਾ ਵੱਲੋਂ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਵੱਲੋਂ ਲਗਾਤਾਰ ਦੇਸ਼ ਤੇ ਸੂਬੇ ਵਿੱਚ ਸਿੱਖ ਪਨੀਰੀ ਨੂੰ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਯਤਨ ਜਾਰੀ ਹਨ ਤੇ ਜਾਰੀ ਰਹਿਣਗੇ। ਗੁਰਮਤਿ ਸਿਖਲਾਈ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਬੀਰ ਸਿੰਘ, ਗੁਰਲਾਲ ਸਿੰਘ, ਮਲਕੀਤ ਸਿੰਘ ਅੰਮੂਪੁਰ, ਸ਼ੇਰ ਸਿੰਘ ਅਜਰਾਣਾ ਆਦਿ ਮੌਜੂਦ ਸਨ।

Advertisement