ਪ੍ਰਭੂ ਦਿਆਲ
ਸਿਰਸਾ, 20 ਅਗਸਤ
ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾਣ ਵਾਲੀ ਕਣਕ ਦੇ ਥੈਲਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀਆਂ ਫੋਟੋਆਂ ਲਾਈਆਂ ਗਈਆਂ ਹਨ। ਇਨ੍ਹਾਂ ਥੈਲਿਆਂ ਨੂੰ ਸਾੜਨ ਦੇ ਦੋਸ਼ ਹੇਠ ਪੁਲੀਸ ਨੇ ਫੂਡ ਇੰਸਪੈਕਟਰਾਂ ਦੀ ਸ਼ਿਕਾਇਤ ’ਤੇ ਕਈ ਕਿਸਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਇਸ ਸੰਬੱਘ ਵਿੱਚ ਹਾਲੇ ਕਿਸੇ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।