ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ, ਹਰਿਆਣਾ ’ਚ ਕੜਾਕੇ ਦੀ ਠੰਢ; ਰੂਪਨਗਰ 3.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ

ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਮੰਗਲਵਾਰ ਨੂੰ ਦੋਵਾਂ ਗੁਆਂਢੀ ਸੂਬਿਆਂ ਵਿੱਚੋਂ ਰੂਪਨਗਰ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੌਸਮ...
Advertisement

ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਮੰਗਲਵਾਰ ਨੂੰ ਦੋਵਾਂ ਗੁਆਂਢੀ ਸੂਬਿਆਂ ਵਿੱਚੋਂ ਰੂਪਨਗਰ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਪੰਜਾਬ ਦੇ ਹੋਰਨਾਂ ਥਾਵਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਅਤੇ ਪਟਿਆਲਾ ਵਿੱਚ ਕ੍ਰਮਵਾਰ 9.2 ਅਤੇ 10.1 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਕ੍ਰਮਵਾਰ 5.6, 5.8, 3.8 ਅਤੇ 5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਰਿਹਾ।

Advertisement

ਉੱਧਰ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ 8.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਠੰਢ ਮਹਿਸੂਸ ਕੀਤੀ ਗਈ। ਜਦੋਂਕਿ ਹਰਿਆਣਾ ਵਿੱਚ, ਅੰਬਾਲਾ ਵਿੱਚ 10.9 ਡਿਗਰੀ ਸੈਲਸੀਅਸ ਅਤੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਰਿਹਾ। ਕਰਨਾਲ, ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਕ੍ਰਮਵਾਰ 9.3, 5.8, 9.4, 7 ਅਤੇ 6.4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।

Advertisement
Tags :
breaking weather newsCold waveHaryana WeatherIndia climateNorth India coldPunjab weatherRupnagar temperaturetemperature dropweather updatewinter conditions
Show comments