ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜਨਵਰੀ
ਹਰਿਆਣਾ ਦੇ ਕੈਬਨਿਟ ਮੰਤਰੀ ਸੰਦੀਪ ਸਿੰਘ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸੈਕਟਰ-43 ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਪੇਸ਼ ਹੋਏ। ਅੱਜ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਉਕਤ ਮਾਮਲੇ ਦੀ ਸੁਣਵਾਈ ਰੋਜ਼ਾਨਾ ਕਰਨ ਦੀ ਮੰਗ ਕੀਤੀ, ਜਿਸ ਦਾ ਬਚਾਅ ਪੱਖ ਦੇ ਵਕੀਲ ਨੇ ਵਿਰੋਧ ਕੀਤਾ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 3 ਫਰਵਰੀ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲੀਸ ਨੇ ਹਰਿਆਣਾ ਦੇ ਕੈਬਨਿਟ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਸੈਕਟਰ-26 ਥਾਣੇ ਵਿੱਚ 31 ਦਸੰਬਰ 2022 ਨੂੰ ਕੇਸ ਦਰਜ ਕੀਤਾ ਸੀ। ਇਹ ਕੇਸ ਹਰਿਆਣਾ ਦੀ ਇਕ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ।