ਸਿਰਸਾ: ਰੋਹਤਕ ਵਿੱਚ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਸਿਰਸਾ ਦੀ ਡਾ. ਸ਼ਿਖਾ ਗੋਇਲ ਨੂੰ ‘ਪਾਵਰਫੁਲ ਵਿਮੈਨ ਆਫ਼ ਹਰਿਆਣਾ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ। ਜ਼ਿਕਰਯੋਗ ਹੈ ਕਿ ਡਾ. ਸ਼ਿਖਾ ਪਿਛਲੇ ਲੰਮੇ ਸਮੇਂ ਤੋਂ ਆਈਵੀਐੱਫ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ ਤੇ ਉਨ੍ਹਾਂ ਦੇ ਇਸ ਕੰਮ ਨਾਲ ਕਈ ਪਰਿਵਾਰਾਂ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਵੱਲੋਂ ਡਾਕਟਰੀ ਪੇਸ਼ੇ ਵਜੋਂ ਕੀਤੇ ਗਏ ਕਾਰਜਾਂ ਸਦਕਾ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਦੀ ਇਸ ਉਪਲਬਧੀ ’ਤੇ ਆਈਐੱਮਏ ਸਿਰਸਾ, ਲਾਇਨਜ਼ ਕਲੱਬ ਸਿਰਸਾ ਸਮੇਤ ਕਈ ਸੰਸਥਾਵਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਹਨ। -ਨਿੱਜੀ ਪੱਤਰ ਪ੍ਰੇਰਕ