ਸ਼੍ਰੋਮਣੀ ਕਮੇਟੀ ਵੱਲੋਂ ਇਸਤਰੀ ਗੁਰਮਤਿ ਸੰਮੇਲਨ
ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮਹਾਨ ਇਸਤਰੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਬੀਬੀਆਂ ਦੇ ਵੱਖ-ਵੱਖ ਜਥਿਆਂ ਨੇ ਰਾਗ ਆਧਾਰਿਤ ਗੁਰਬਾਣੀ ਕੀਰਤਨ ਕੀਤਾ। ਅਕਾਲ ਤਖ਼ਤ...
ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮਹਾਨ ਇਸਤਰੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਬੀਬੀਆਂ ਦੇ ਵੱਖ-ਵੱਖ ਜਥਿਆਂ ਨੇ ਰਾਗ ਆਧਾਰਿਤ ਗੁਰਬਾਣੀ ਕੀਰਤਨ ਕੀਤਾ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਦੌਰਾਨ ਸਿੱਖ ਧਰਮ ਵਿੱਚ ਇਸਤਰੀ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਮਾਤਾ ਤ੍ਰਿਪਤਾ, ਬੇਬੇ ਨਾਨਕੀ, ਬੀਬੀ ਖੀਵੀ, ਮਾਤਾ ਗੁਜਰੀ, ਮਾਤਾ ਸਾਹਿਬ ਕੌਰ ਅਤੇ ਮਾਈ ਭਾਗੋ ਦੇ ਯੋਗਦਾਨ ਬਾਰੇ ਗੱਲ ਕੀਤੀ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਹੀ ਇਸਤਰੀ ਨੂੰ ਜਾਇਦਾਦ ਦੇ ਹੱਕ ਤੋਂ ਲੈ ਕੇ ਸਮਾਜਿਕ ਸਨਮਾਨ ਤੱਕ ਸਭ ਅਧਿਕਾਰ ਬਖ਼ਸ਼ੇ ਸਨ। ਉਨ੍ਹਾਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਨੇ ਨਵੇਂ ਸ਼ਹਿਰ ‘ਚੱਕ ਮਾਤਾ ਨਾਨਕੀ’ ਦਾ ਨਾਮ ਰੱਖ ਕੇ ਇਸਤਰੀ ਸਤਿਕਾਰ ਦੀ ਮਿਸਾਲ ਕਾਇਮ ਕੀਤੀ।
ਬੀਬੀ ਮਨਜੀਤ ਕੌਰ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਨੇ ਕਿਹਾ ਕਿ ਅੱਜ ਇਸਤਰੀ ਹਰ ਖੇਤਰ ਵਿੱਚ ਮੀਲ-ਪੱਥਰ ਸਥਾਪਤ ਕਰ ਰਹੀ ਹੈ। ਇਸ ਮੌਕੇ ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ, ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਅਤੇ ਹੋਰ ਜਥਿਆਂ ਨੇ ਕੀਰਤਨ ਕੀਤਾ।

