DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੰਗਲ ਥਾਣੇ ਦੇ SHO ਦੀ ਸ਼ੱਕੀ ਹਾਲਾਤ ਵਿੱਚ ਮੌਤ

ਪੁਲੀਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਨੰਗਲ ਪੁਲੀਸ ਸਟੇਸ਼ਨ ਦੇ ਐੱਸ ਐੱਚ ਓ, ਸਬ-ਇੰਸਪੈਕਟਰ ਕਰਮਬੀਰ ਸਿੰਘ ਦੀ ਪੁਲੀਸ ਸਟੇਸ਼ਨ ਦੇ ਅੰਦਰ ਕਥਿਤ ਤੌਰ 'ਤੇ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ।

ਹਾਲਾਂਕਿ, ਘਟਨਾ ਦੇ ਪਿੱਛੇ ਦਾ ਅਸਲ ਕਾਰਨ ਅਤੇ ਹਾਲਾਤ ਅਜੇ ਪੁਲੀਸ ਜਾਂਚ ਦਾ ਵਿਸ਼ਾ ਹਨ।

Advertisement

ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਅੰਬਾਲਾ ਸਿਟੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ।

Advertisement

ਸੂਚਨਾ ਮਿਲਣ ਤੋਂ ਬਾਅਦ ਕਈ ਪੁਲੀਸ ਅਧਿਕਾਰੀ ਅਤੇ ਹੋਰ ਥਾਣਿਆਂ ਦੇ ਮੁਲਾਜ਼ਮ ਵੀ ਹਸਪਤਾਲ ਪਹੁੰਚ ਗਏ।

ਡੀ ਐੱਸ ਪੀ ਹੈੱਡਕੁਆਰਟਰ ਵਿਜੇ ਕੁਮਾਰ ਨੇ ਕਿਹਾ, “ਨੰਗਲ ਦੇ ਐੱਸ.ਐੱਚ.ਓ. ਕਰਮਬੀਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਘਟਨਾ ਦੇ ਅਸਲ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।”

Advertisement
×