ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 1 ਮਾਰਚ
ਲੰਘੀ 26 ਫਰਵਰੀ ਨੂੰ ਸ਼ਹਿਰ ਦੇ ਮਿਸ਼ਨ ਹਸਪਤਾਲ ਵਿੱਚ ਗੋਲੀ ਕਾਂਡ ਵਿੱਚ ਹੋਈ ਹੱਤਿਆ ਦੇ ਮਾਮਲੇ ’ਚ ਚੌਥੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਇਮ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਚੌਥੇ ਮੁਲਜ਼ਮ ਵਿਕਾਸ ਗੁਪਤਾ ਨਿਵਾਸੀ ਰਾਮ ਕਿਸ਼ਨ ਕਾਲੋਨੀ ਅੰਬਾਲਾ ਛਾਉਣੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅੱਜ ਅਦਾਲਤ ਵਿਚ ਪੇਸ਼ ਕਰਨ ’ਤੇ ਉਸ ਦਾ ਇਕ ਦਿਨ ਦਾ ਪੁਲੀਸ ਰਿਮਾਂਡ ਮਨਜ਼ੂਰ ਹੋਇਆ। ਇਸ ਮਾਮਲੇ ਵਿੱਚ ਸ਼ਾਮਲ ਮਹਿਲਾ ਪੱਤਰਕਾਰ ਸਮੇਤ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।