ਵੱਟ ਦੇ ਰੌਲੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ
ਦੋ ਧਿਰਾਂ ’ਚ ਹੋਏ ਮਾਮੂਲੀ ਝੱਗੜੇ ਪਿਛੋਂ ਇਕ ਧਿਰ ਨੇ ਚਲਾਈ ਗੋਲੀ
Advertisement
ਪ੍ਰਭੂ ਦਿਆਲ
ਸਿਰਸਾ, 14 ਜੂਨ
Advertisement
ਇਥੋਂ ਦੇ ਪਿੰਡ ਭਾਵਦੀਨ ’ਚ ਵੱਟ ਦੇ ਰੌਲੇ ਨੂੰ ਲੈ ਕੇ ਦੋ ਧਿਰਾਂ ’ਚ ਹੋਏ ਝਗੜੇ ਮਗਰੋਂ ਇਕ ਧਿਰ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਇਕ 32 ਸਾਲਾ ਕਿਸਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਹੀਦਾਂ ਵਾਲੀ ਦੇ ਕਿਸਾਨ ਬਿਸ਼ਬਰ ਤੇ ਉਸ ਦੇ ਰਿਸ਼ਤੇਦਾਰ ਪਿੰਡ ਭਾਵਦੀਨ ’ਚ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਹਨ। ਦੇਰ ਸ਼ਾਮ ਜ਼ਮੀਨ ਦੀ ਵੱਟ ਨੂੰ ਲੈ ਕੇ ਉਨ੍ਹਾਂ ਦਾ ਗੁਆਂਢੀਆਂ ਨਾਲ ਝਗੜਾ ਹੋ ਗਿਆ ਜਿਸ ਮਗਰੋਂ ਉਨ੍ਹਾਂ ਨੇ ਬਿਸ਼ਬਰ ’ਤੇ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement